16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਣਕਾਰੀ ਦਿੱਤੀ

Ad Position 21
No active advertisement
ਅਜੀਤ ਡੈਸਕ 30-01-2026
ਗੋਨਿਆਣਾ, 29 ਜਨਵਰੀ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੀ ਇਲੈਕਟਰੋਲ ਡਰੈਸੀ ਕਲੱਬ ਵਲੋਂ ਕਾਲਜ ਦੇ ਉਪ ਪਿ੍ੰਸੀਪਲ ਅੰਸ਼ਦੀਪ ਕੌਰ ਬਰਾੜ ਦੀ ਅਗਵਾਈ ਹੇਠ ਬੋਰਡ ਦਾ ਅਧਿਕਾਰ ਤੇ ਮਹੱਤਤਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਉਪ ਪਿ੍ੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 18 ਸਾਲ ਤੋਂ ਉਪਰ ਦੇ ਹਰ ਵਿਦਿਆਰਥੀ ਨੂੰ ਆਪੋ ਆਪਣੀ ਵੋਟ ਬਣਾਉਣੀ ਚਾਹੀਦੀ ਹੈ ਅਤੇ ਇਸ ਅਧਿਕਾਰ ਦੀ ਵਰਤੋਂ ਬੜੇ ਹੀ ਸੁਚੱਜੇ ਢੰਗ ਨਾਲ ਕਰਨ ਚਾਹੀਦੀ ਹੈ | ਇਸ ਉਪਰੰਤ ਮੁੱਖ ਵਕਤਾ ਨੇ ਵੋਟ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਧਰਮ ਤੇ ਜਾਤਪਾਤ ਤੋਂ ਉਪਰ ਉੱਠ ਕੇ ਕਰਨੀ ਚਾਹੀਦੀ ਹੈ ਤਾਂ ਜੋ ਉਮੀਦਵਾਰਾਂ ਦੀ ਚੋਣ ਹੋ ਸਕੇ | ਉਨ੍ਹਾਂ ਦੱਸਿਆ ਕਿ ਵੋਟਰਾਂ ਦੇ ਹੱਥ ਵਿਚ ਸਭ ਤੋਂ ਵੱਡੀ ਤਾਕਤ ਹੈ ਕਿਉਂਕਿ ਵੋਟਰ ਹੀ ਦੇਸ਼ ਦਾ ਆਉਣ ਵਾਲਾ ਭਵਿੱਖ ਤੈਅ ਕਰਦੇ ਹਨ | ਇਸ ਮੌਕੇ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਭੇਜੀ ਗਈ ਈ ਵੀ ਐਮ ਮਸ਼ੀਨ ਦੀ ਵਰਤੋਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਸਹੁੰ ਚੁਕਾਈ ਗਈ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਵਲੋਂ ਫਿਰਨੀ ਦੇ ਦੋਵੇਂ ਪਾਸੇ ਇੰਟਰਲਾਕ ਟਾਇਲਾਂ ਦਾ ਕੰਮ ਸ਼ੁਰੂ ਅਗਲੀ ਖ਼ਬਰ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ, ਅÏਰਤ ਜ਼ਖਮੀ
Ad Position 24