16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨਗਰ ਪੰਚਾਇਤ ਮਹਿਰਾਜ ਵਲੋਂ ਫਿਰਨੀ ਦੇ ਦੋਵੇਂ ਪਾਸੇ ਇੰਟਰਲਾਕ ਟਾਇਲਾਂ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 30-01-2026
ਮਹਿਰਾਜ, 29 ਜਨਵਰੀ (ਸੁਖਪਾਲ ਮਹਿਰਾਜ)-ਨਗਰ ਪੰਚਾਇਤ ਮਹਿਰਾਜ ਦੇ ਦਫ਼ਤਰ ਦੇ ਕੋਲ ਨਗਰ ਦੇ ਸਹਿਯੋਗ ਸਦਕਾ ਅਤੇ ਸਮੂਹ ਐਮ. ਸੀਜ਼ ਦੇ ਸਾਂਝੇ ਉਪਰਾਲਿਆਂ ਨਾਲ ਨਗਰ ਦੀ ਫਿਰਨੀ ਦੇ ਦੋਵੇਂ ਪਾਸੇ ਇੰਟਰਲਾਕ ਟਾਇਲਾਂ ਲਗਾਉਣ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕੀਤੀ ਗਈ | ਇਸ ਵਿਕਾਸ ਕਾਰਜ ਦਾ ਉਦਘਾਟਨ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਐਮ. ਸੀ. ਵਲੋਂ ਕੀਤਾ ਗਿਆ | ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਨੇ ਕਿਹਾ ਕਿ ਨਗਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਪੰਚਾਇਤ ਦੀ ਤਰਜ਼ੀਹ ਹੈ | ਉਨ੍ਹਾਂ ਦੱਸਿਆ ਕਿ ਫ਼ਿਰਨੀ ਦੇ ਦੋਵੇਂ ਪਾਸੇ ਇੰਟਰਲਾਕ ਟਾਇਲਾਂ ਲੱਗਣ ਨਾਲ ਨਗਰ ਦੀ ਸੁੰਦਰਤਾ ਵਧੇਗੀ ਅਤੇ ਲੋਕਾਂ ਨੂੰ ਆਵਾਜਾਈ ਵਿਚ ਵੀ ਸੁਵਿਧਾ ਮਿਲੇਗੀ | ਉਨ੍ਹਾਂ ਅੱਗੇ ਕਿਹਾ ਕਿ ਨਗਰ ਦੇ ਸਰਵਪੱਖੀ ਵਿਕਾਸ ਲਈ ਨਗਰ ਪੰਚਾਇਤ ਸਦਾ ਵਚਨਬੱਧ ਹੈ | ਇਸ ਮੌਕੇ ਸਮੂਹ ਐਮ. ਸੀ., ਨਗਰ ਦੇ ਗਣਮਾਣੇ ਨਿਵਾਸੀ ਅਤੇ ਸਥਾਨਕ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਰਹੇ | ਲੋਕਾਂ ਵਲੋਂ ਨਗਰ ਪੰਚਾਇਤ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਐਮ ਸੀ ਬਲਵਿੰਦਰ ਸਿੰਘ, ਨਛੱਤਰ ਸਿੰਘ, ਤੋਤਾ ਸਿੰਘ, ਚਰਨਾ ਸਿੰਘ, ਮਨਜੀਤ ਸਿੰਘ ਭਾਨੂੰ, ਪ੍ਰਧਾਨ ਗੁਰਤੇਜ ਸਿੰਘ, ਜਸਵੀਰ ਸਿੰਘ, ਕਾਬਲ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੁਢਲਾਡਾ ਵਿਖੇ ਪੁੱਜੀ ਦਾਖਲਾ ਮੁਹਿੰਮ ਵੈਨ ਅਗਲੇ ਪੜਾਅ ਲਈ ਰਵਾਨਾ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਣਕਾਰੀ ਦਿੱਤੀ
Ad Position 24