16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ 2 ਘੰਟੇ ਲਈ ਸੇਵਾਵਾਂ ਠੱਪ

Ad Position 21
No active advertisement
ਅਜੀਤ ਡੈਸਕ 30-01-2026
ਮਾਨਸਾ, 29 ਜਨਵਰੀ (ਮੋਹਿਤ ਬਾਂਸਲ)- ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਦਿੱਤੇ ਪ੍ਰੋਗਰਾਮ ਤਹਿਤ 2 ਘੰਟੇ ਲਈ ਕਲਮ ਛੋੜ ਹੜਤਾਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬੇਅੰਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦੇ ਪਹਿਲੇ ਪੜਾਅ 'ਚ ਸਮੂਹ ਕਰਮਚਾਰੀਆਂ ਵਲੋਂ ਹਰ ਤਰ੍ਹਾਂ ਦੀ ਸੇਵਾ ਸਵੇਰੇ 2 ਘੰਟੇ ਲਈ ਠੱਪ ਕਰ ਕੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ 3 ਫਰਵਰੀ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ ਪ੍ਰੰਤੂ ਜੇਕਰ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ 15 ਫਰਵਰੀ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦੀ ਪਟਿਆਲਾ ਰਿਹਾਇਸ਼ ਮੂਹਰੇ ਪੰਜਾਬ ਭਰ ਦੇ ਕਰਮਚਾਰੀਆਂ ਵਲੋਂ ਰੋਸ ਰੈਲੀ ਕੱਢੀ ਜਾਵੇਗੀ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਾਲ ਅਨੇਕਾਂ ਮੀਟਿੰਗਾਂ ਹੋਣ ਅਤੇ ਹਰ ਵਾਰ ਸਹਿਮਤੀ ਦੇ ਬਾਵਜੂਦ ਨਾ ਤਾਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਤਨਖ਼ਾਹ 'ਚ 20 ਪ੍ਰਤੀਸ਼ਤ ਵਾਧਾ ਹੋਇਆ ਅਤੇ ਨਾ ਹੀ ਵਿਭਾਗੀ ਕਾਰਵਾਈ ਸਿਰੇ ਲੱਗੀ | ਉਨ੍ਹਾਂ ਦੱਸਿਆ ਕਿ ਜਦੋਂ ਤੱਕ ਸਰਕਾਰ ਵਲੋਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸੁਨੈਨਾ ਬਾਂਸਲ, ਅਮਨਦੀਪ ਸਿੰਘ, ਗੁਰਜੀਤ ਕੌਰ, ਜਸਵੀਰ ਕੌਰ, ਸੰਤੋਸ਼ ਰਾਣੀ, ਰਜੇਸ਼ ਕੁਮਾਰ, ਅੰਮਿ੍ਤਪਾਲ ਸਿੰਘ, ਸੁਰਪ੍ਰੀਤ ਕੌਰ, ਰਜਨੀ ਬਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਭਪਾਤਰੀ ਅਸ਼ੀਰਵਾਦ ਸਕੀਮ ਲਈ ਹੁਣ ਸੇਵਾ ਕੇਂਦਰਾਂ 'ਚ ਕਰਨ ਅਪਲਾਈ-ਡੀ.ਸੀ. ਅਗਲੀ ਖ਼ਬਰ ਐਫ.ਡੀ. ਤੁੜਵਾਉਣ ਦੀ ਪ੍ਰਵਾਨਗੀ ਲਈ ਪਾਏ ਮਤੇ 'ਤੇ ਮਾਮਲਾ ਗਰਮਾਇਆ
Ad Position 24