16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਐਸ. ਐਸ. ਪੀ. <br/>

Ad Position 21
No active advertisement
ਬੱਸ ਸਟੈਂਡ ਮਾਨਸਾ ਨੇੜੇ ਚੈਕਿੰਗ ਦੌਰਾਨ ਬੁਲਟ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਨਸੀਹਤ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ | ਤਸਵੀਰ : ਸੇਮੀ ਮਾਨਸਾ <br/> 30-01-2026
ਮਾਨਸਾ, 29 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਹ ਵਿਚਾਰ ਭਾਗੀਰਥ ਸਿੰਘ ਮੀਨਾ ਐਸ. ਐਸ. ਪੀ. ਮਾਨਸਾ ਨੇ ਸਥਾਨਕ ਬੱਸ ਸਟੈਂਡ ਨੇੜੇ ਸ਼ਾਮ ਵੇਲੇ ਅਚਨਚੇਤ ਚੈਕਿੰਗ ਦੌਰਾਨ ਗੱਲਬਾਤ ਕਰਦਿਆਂ ਪ੍ਰਗਟਾਏ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਲੋਕ ਨਸ਼ਿਆਂ ਵੇਚਣ ਵਾਲਿਆਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ | ਉਨ੍ਹਾਂ ਕਿਹਾ ਕਿ ਸੂਹ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਬੁਲਟ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕ ਕੇ ਨਸੀਹਤ ਦਿੱਤੀ ਕਿ ਬੁਲਟ ਮੋਟਰਸਾਈਕਲ ਦੀ ਆਵਾਜ਼ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਨਾਲ ਹੀ ਪਟਾਕੇ ਪਾਉਣ ਤੋਂ ਗੁਰੇਜ਼ ਕੀਤਾ ਜਾਵੇ | ਜ਼ਿਲ੍ਹਾ ਪੁਲਿਸ ਮੁਖੀ ਨੇ ਸਾਈਕਲ ਸਟੈਂਡ ਦਾ ਦੌਰਾ ਕਰਨ ਮੌਕੇ ਮਹੀਨਿਆਂ ਬੱਧੀ ਖੜ੍ਹੇ ਵਹੀਕਲਾਂ ਦੇ ਮਾਲਕਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਨਿਰਦੇਸ਼ ਜਾਰੀ ਕੀਤੇ ਕਿ ਅਣਪਛਾਤੇ ਵਿਅਕਤੀਆਂ ਸਬੰਧੀ ਤੁਰੰਤ ਜਾਣਕਾਰੀ ਦਿੱਤੀ ਜਾਵੇ | ਇਸ ਮੌਕੇ ਬੂਟਾ ਸਿੰਘ ਗਿੱਲ ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ, ਥਾਣਾ ਸ਼ਹਿਰੀ-2 ਦੇ ਮੁਖੀ ਇੰਸਪੈਕਟਰ ਗੁਰਤੇਜ ਸਿੰਘ ਮਾਨਖੇੜਾ ਤੋਂ ਇਲਾਵਾ ਪੁਲਿਸ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਹੇ ਦੇ ਗੁਦਾਮ ਦੀ ਕੰਧ ਡਿਗਣ ਨਾਲ ਇਕ ਜ਼ਖ਼ਮੀ ਅਗਲੀ ਖ਼ਬਰ ਗਾਹਕ ਦਾ ਖਾਤਾ ਬੰਦ ਕਰਨ ਵਾਲੇ ਬੈਂਕ ਨੂੰ ਅਦਾਲਤ ਵਲੋਂ 10 ਹਜ਼ਾਰ ਰੁਪਏ ਦਾ ਹਰਜਾਨਾ
Ad Position 24