16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਆਂਗਣਵਾੜੀ ਵਰਕਰਾਂ ਨੂੰ 'ਪੋਸ਼ਣ ਵੀ, ਪੜ੍ਹਾਈ ਵੀ' ਤਹਿਤ 3 ਰੋਜ਼ਾ ਸਿਖਲਾਈ ਦਿੱਤੀ

Ad Position 21
No active advertisement
ਅਜੀਤ ਡੈਸਕ 30-01-2026
ਮਾਨਸਾ, 29 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 'ਪੋਸ਼ਣ ਵੀ, ਪੜ੍ਹਾਈ ਵੀ' ਪ੍ਰੋਗਰਾਮ ਤਹਿਤ ਆਂਗਣਵਾੜੀ ਵਰਕਰਾਂ ਨੂੰ ਸਿਖਲਾਈ ਦਿੱਤੀ ਗਈ | 3 ਰੋਜ਼ਾ ਪ੍ਰੋਗਰਾਮ ਤਹਿਤ ਸਿਖਲਾਈ ਦੇਣ ਵਾਲਿਆਂ 'ਚ ਮਾਸਟਰ ਟਰੇਨਰ ਰਵਨੀਤ ਕੌਰ ਬਲਾਕ ਕੋਆਰਡੀਨੇਟਰ ਮਾਨਸਾ, ਆਦਿਤਯ ਬਲਾਕ ਕੋਆਰਡੀਨੇਟਰ, ਸੁਮਨਪ੍ਰੀਤ ਕੌਰ, ਪ੍ਰਭਜੋਤ ਕੌਰ, ਮਨਜੀਤ ਕੌਰ, ਨਿਧੀ ਅਤੇ ਸੀਮਾ ਸੁਪਰਵਾਈਜ਼ਰ ਸ਼ਾਮਿਲ ਸਨ | ਖੁਸ਼ਵੀਰ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਬਲਾਕ ਮਾਨਸਾ ਅਧੀਨ ਆਉਂਦੇ ਸਾਰੇ ਸਰਕਲਾਂ ਦੀਆਂ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਵੀ, ਪੜ੍ਹਾਈ ਵੀ ਤੇ ਈ.ਸੀ.ਸੀ. ਤਹਿਤ ਵੱਖ-ਵੱਖ ਵਿਸ਼ਿਆਂ 'ਤੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 10 ਮਈ 2023 'ਚ ਸ਼ੁਰੂ ਹੋਈ ਸੀ, ਜੋ ਰਾਸ਼ਟਰੀ ਮਿਸ਼ਨ ਹੈ | ਹਰਜਿੰਦਰ ਕੌਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਾਨਸਾ ਨੇ ਦੱਸਿਆ ਕਿ ਅਮਰਜੀਤ ਸਿੰਘ, ਸੰਦੀਪ ਕੁਮਾਰ ਅਤੇ ਵੰਦਨਾ ਪ੍ਰਥਮ ਟੀਮ ਵਲੋਂ 0-6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਬਾਰੇ ਅਤੇ ਆਂਗਣਵਾੜੀ ਕੇਂਦਰਾਂ 'ਚ ਆਉਂਦੇ ਬੱਚਿਆਂ ਦੀ ਸਾਂਭ ਸੰਭਾਲ ਕਿਵੇਂ ਕਰਨੀ ਹੈ, ਬੱਚਿਆਂ ਦੀ ਪੌਸ਼ਟਿਕ ਖ਼ੁਰਾਕ ਸਬੰਧੀ ਮਾਵਾਂ ਨੂੰ ਕਿਵੇਂ ਜਾਗਰੂਕ ਕਰਨਾ ਹੈ, ਬੱਚਿਆਂ ਨੂੰ ਸਿਹਤਮੰਦ ਰੱਖਣ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਸਮੇਂ-ਸਮੇਂ ਸਿਰ ਟੀਕੇ ਆਦਿ ਕਾਰਜਾਂ ਸਬੰਧੀ ਸਿਖਲਾਈ ਦੇਣ ਦੇ ਨਾਲ ਹੀ ਗਰਭਵਤੀ ਮਾਵਾਂ ਦੀ ਖ਼ੁਰਾਕ ਅਤੇ ਟੀਕਿਆਂ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ 2.0 ਸਕੀਮ ਦਾ ਵਧੇਰੇ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ | ਨਤੀਸ਼ਾ ਅੱਤਰੀ ਨੇ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਸਮੇਤ ਬੱਚਿਆਂ ਨੂੰ ਗੋਦ ਲੈਣ ਅਤੇ ਦੇਣ ਆਦਿ ਬਾਰੇ ਦੱਸਿਆ | ਇਸ ਮੌਕੇ ਜੋਤੀ ਦੇਵੀ, ਸਤਨਾਮ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਟੈਂਡਰਾਂ ਦੀ ਅਲਾਟਮੈਂਟ 'ਚ ਪੱਖਪਾਤ ਕਰਨ ਦੇ ਲਗਾਏ ਦੋਸ਼ ਅਗਲੀ ਖ਼ਬਰ ਗੁਪਤਾ ਹਸਪਤਾਲ 'ਚ ਦਰਸ਼ਨ ਸਿੰਘ ਦੇ ਦੋਵੇਂ ਗੋਡਿਆਂ ਦੀ ਰੋਬੋਟਿਕ ਰਾਹੀਂ ਹੋਈ ਸਫਲ ਸਰਜਰੀ
Ad Position 24