15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕਾਂਗਰਸ ਅਤੇ 'ਆਪ' ਨੇ 10 ਸਾਲਾਂ ਵਿਚ ਪੰਜਾਬ ਨੂੰ ਤਬਾਹ ਕੀਤਾ-ਹਰਸਿਮਰਤ ਕੌਰ ਬਾਦਲ

Ad Position 21
No active advertisement
ਹਰਸਿਮਰਤ ਕੌਰ ਬਾਦਲ ਦਾ ਬਠਿੰਡਾ ਦੇ ਲਾਈਨੋਂਪਾਰ ਇਲਾਕੇ ਵਿਚ ਪੁੱਜਣ 'ਤੇ ਸਵਾਗਤ ਕਰਦੀਆਂ ਔਰਤਾਂ | (ਸੱਜੇ) ਇਕ ਸਮਾਗਮ ਵਿਚ ਸ਼ਮੂਲੀਅਤ ਕਰਨ ਸਮੇਂ ਹਰਸਿਮਰਤ ਕੌਰ ਬਾਦਲ | ਤਸਵੀਰ : ਲਵਲੀ <br/> 02-03-2026
ਬਠਿੰਡਾ, 1 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪਿਛਲੇ 10 ਸਾਲਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ¢ ਉਹ ਅੱਜ ਬਠਿੰਡਾ ਦੇ ਦੌਰੇ 'ਤੇ ਸਨ, ਜਿੱਥੇ ਉਨ੍ਹਾਂ ਨੇ ਲੋਕਾਂ ਦੇ ਸੁਖ-ਦੱੁਖ ਵਿਚ ਸ਼ਮੂਲੀਅਤ ਕੀਤੀ ਅਤੇ ਕਈ ਥਾਵਾਂ 'ਤੇ ਨੁੱਕੜ ਸਭਾਵਾਂ ਨੂੰ ਸੰਬੋਧਨ ਕੀਤਾ¢ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਨਤਾ ਤੋਂ ਦੂਰ ਰਹੇ, ਜਦਕਿ ਬਾਅਦ ਵਿਚ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ 'ਤੇ ਵੀ ਉਨ੍ਹਾਂ ਨੇ ਗੰਭੀਰ ਦੋਸ਼ ਲਗਾਏ¢ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂਅ 'ਤੇ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਕਮਜ਼ੋਰ ਹੋਈ ਹੈ ਅਤੇ ਸੂਬੇ ਨੂੰ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਗੜ੍ਹ ਬਣਾ ਦਿੱਤਾ ਹੈ¢ ਸੰਸਦ ਮੈਂਬਰ ਨੇ ਦਾਅਵਾ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਾਸਨ ਦੌਰਾਨ ਸੂਬੇ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਹੋਏ ਸਨ ਅਤੇ ਅਖ਼ਬਾਰਾਂ ਦੀਆਂ ਸੁਰਖ਼ੀਆਂ ਵੀ ਵਿਕਾਸ ਕਾਰਜਾਂ ਨਾਲ ਭਰੀਆਂ ਹੁੰਦੀਆਂ ਸਨ ਪਰ ਅੱਜ ਕੱਲ੍ਹ ਕਤਲ, ਨਸ਼ੇ ਅਤੇ ਓਵਰਡੋਜ਼ ਨਾਲ ਮੌਤਾਂ ਦੀਆਂ ਖ਼ਬਰਾਂ ਆਮ ਹਨ¢ ਉਨ੍ਹਾਂ ਲੋਕਾਂ ਨੂੰ ਆਪ ਮੰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਝੂਠੇ ਵਾਅਦਿਆਂ ਦੇ ਝਾਂਸੇ ਵਿਚ ਪੰਜਾਬ ਦਾ ਭਾਰੀ ਨੁਕਸਾਨ ਹੋਇਆ ਅਤੇ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਹੀ ਫ਼ੈਸਲਾ ਲਿਆ ਜਾਵੇ¢ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਦੇ ਬਜਟਾਂ ਵਿਚ ਪੰਜਾਬ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਗਿਆ¢ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿਚ ਮੁੜ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਵਿਕਾਸ ਦੀ ਨਵੀਂ ਦਿਸ਼ਾ ਤੈਅ ਕੀਤੀ ਜਾਵੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਜੇ ਕੋਈ ਪੰਜਾਬ ਨੂੰ ਮੁੜ ਵਿਕਾਸ ਦੀਆਂ ਉਚਾਈਆਂ 'ਤੇ ਲੈ ਜਾ ਸਕਦਾ ਹੈ ਤਾਂ ਉਹ ਕੇਵਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਨ¢ ਉਨ੍ਹਾਂ ਦਾਅਵਾ ਕੀਤਾ ਕਿ ਲੋਕ ਆਉਣ ਵਾਲੀਆਂ ਚੋਣਾਂ ਵਿਚ ਬਦਲਾਅ ਲਈ ਤਿਆਰ ਹਨ¢ ਇਸ ਮੌਕੇ ਉਨ੍ਹਾਂ ਨਾਲ ਬਲਜੀਤ ਸਿੰਘ ਬੀੜ ਬਹਿਮਣ ਸਾਬਕਾ ਮੇਅਰ, ਚਮਕੌਰ ਸਿੰਘ ਮਾਨ, ਦਲਜੀਤ ਬਰਾੜ, ਇੰਦਰਜੀਤ ਸਿੰਘ ਬਰਾੜ, ਪਰਮਪਾਲ ਸਿੰਘ ਸਰਕਲ ਪ੍ਰਧਾਨ, ਜਗਤਾਰ ਕੌਰ, ਯਾਦਵਿੰਦਰ ਸਿੰਘ ਯਾਦੀ, ਹਰਵਿੰਦਰ ਸ਼ਰਮਾ ਗੰਜੂ, ਰਾਕੇਸ਼ ਕਾਕਾ, ਗੁਰਸੇਵਕ ਸਿੰਘ ਮਾਨ, ਮੋਹਨਜੀਤ ਪੁਰੀ, ਜਸਵਿੰਦਰ ਮਾਖਾ, ਵਿਨੋਦ ਬੋਦੀ, ਲਲਿਤ ਕੁਮਾਰ, ਪੈੱ੍ਰਸ ਸੈਕਟਰੀ ਡਾ. ਓਮ ਪ੍ਰਕਾਸ਼ ਸ਼ਰਮਾ, ਜਸਵਿੰਦਰ ਹੈਪੀ, ਹਸ਼ਰਤ ਮਿੱਡੂਖੇੜਾ, ਕਰਨ ਰਾਹੀਂ ਯੂਥ ਆਗੂ, ਰਾਜਵਿੰਦਰ ਰਾਜਾ, ਬਲਜੀਤ ਸਿੱਧੂ ਆਦਿ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੋ ਨਾਜਾਇਜ਼ ਪਿਸਤੌਲਾਂ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਵਾਰਡ ਨੰਬਰ 25 ਤੇ 26 ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24