15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸੀ.ਪੀ.ਆਈ. ਵਲੋਂ ਰਣਜੀਤ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ 'ਚ ਕਤਲ ਕਰਨ ਦੀ ਸਖ਼ਤ ਨਿੰਦਾ

Ad Position 21
No active advertisement
ਅਜੀਤ ਡੈਸਕ 02-03-2026
ਮਾਨਸਾ, 1 ਮਾਰਚ (ਸੱਭਿ.ਪ੍ਰਤੀ)-ਸੀ.ਪੀ.ਆਈ. ਨੇ ਗੁਰਦਾਸਪੁਰ ਪੁਲਿਸ ਵਲੋਂ ਦੋਰਾਂਗਲਾ ਥਾਣੇ ਦੀ ਬਾਰਡਰ ਏਰੀਏ ਦੀ ਚੌਕੀ ਵਿਚ ਦੋ ਪੁਲਿਸ ਮੁਲਾਜ਼ਮਾਂ ਨੂੰ ਕਤਲ ਕਰਨ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤੇ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਕਤਲ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ | ਪਾਰਟੀ ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਪੂਰੇ ਕਾਂਡ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਏ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਰਣਜੀਤ ਸਿੰਘ ਨੂੰ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਇਨਸਾਫ਼ ਪਸੰਦ ਜਥੇਬੰਦੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਅੰਦੋਲਨ ਛੇੜਨ ਲਈ ਮਜਬੂਰ ਹੋਣਗੀਆਂ |
Ad Position 22
No active advertisement
ਪਿਛਲੀ ਖ਼ਬਰ ਮੁਹਤਬਰ ਸ਼ਖ਼ਸੀਅਤ ਦਲੀਪ ਸਿੰਘ ਠੇਕੇਦਾਰ ਦਾ ਦਿਹਾਂਤ, ਉੱਚ ਸ਼ਖ਼ਸੀਅਤਾਂ ਨੇ ਪ੍ਰਗਟਾਇਆ ਦੁੱਖ <br/> ਅਗਲੀ ਖ਼ਬਰ ਮੋਗਾ ਰੈਲੀ ਲਈ ਜ਼ਿਲ੍ਹਾ ਪ੍ਰਧਾਨ ਮਲੂਕਾ ਦੀ ਅਗਵਾਈ ਹੇਠ 'ਚ ਇਕੱਤਰਤਾ
Ad Position 24