ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮਾਨਸਾ ‘ਚ ਰੋਸ ਰੈਲੀ ਚੰਡੀਗੜ੍ਹ ’ ਚ ਪ੍ਰਦਰਸ਼ਨ ਅੱਜ
ਮਾਨਸਾ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਪੀ.
ਮਾਨਸਾ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਪੀ. ਐਸ. ਐਮ. ਐਸ. ਯੂ. ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਤੇ ਪੈਨਸ਼ਨਰ ਯੂਨੀਅਨ ਦੇ ਆਗੂ ਲਖਨ ਲਾਲ ਮੌੜ ਨੇ ਦੋਸ਼ ਲਗਾਇਆ ਕਿ ਰਾਜ ਸਰਕਾਰ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰ ਰਹੀ ਹੈ, ਜਿਸ ਕਰ ਕੇ ਕਰਮਚਾਰੀਆਂ ‘ਚ ਰੋਸ ਫੈਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਮਹਾਂ ਰੈਲੀ ‘ਚ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ‘ਚ ਮੁਲਾਜ਼ਮ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਵਿਧਾਨ ਚੋਣਾਂ ਦੌਰਾਨ ‘ਆਪ’ ਖ਼ਿਲਾਫ਼ ਵਿਰੋਧੀ ਮੁਹਿੰਮ ਚਲਾਈ ਜਾਵੇਗੀ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ‘ਚ ਜਗਦੇਵ ਸਿੰਘ ਘੁਰਕਣੀ, ਰਾਜ ਕੁਮਾਰ ਰੰਗਾ , ਅਮਰਜੀਤ ਸਿੰਘ ਸਿੱਧੂ, ਮਲਕੀਤ ਸਿੰਘ, ਜਗਦੀਸ਼ ਸਿੰਘ ਰੜ੍ਹ, ਦਰਸ਼ਨ ਸਿੰਘ ਸੰਧੂ, ਜਗਸੀਰ ਸਿੰਘ, ਜਸਪ੍ਰੀਤ ਸਿੰਘ ਰੱਲੀ, ਸੰਦੀਪ ਸਿੰਘ ਵਾਲੀਆ, ਜਸਵੰਤ ਸਿੰਘ ਮੌਜੋ, ਗੀਤਾ ਗੁਪਤਾ, ਪਰਵਿੰਦਰ ਕੌਰ, ਮਨਦੀਪ ਸਿੰਘ ਖ਼ਾਲਸਾ, ਦਰਸ਼ਨ ਸਿੰਘ, ਕਰਮਜੀਤ ਸਿੰਘ, ਗੁਰਮੀਤ ਸਿੰਘ, ਬਿੱਕਰ ਸਿੰਘ ਮਾਖਾ, ਸੁਖਵਿੰਦਰ ਸਿੰਘ, ਰਵਨੀਸ਼ ਕੁਮਾਰ, ਰਕੇਸ਼ ਕੁਮਾਰ, ਬੂਟਾ ਸਿੰਘ, ਗੁਰਸੇਵਕ ਸਿੰਘ, ਹਿੰਮਤ ਸਿੰਘ ਦੂਲੋਵਾਲ, ਹਰਦੀਪ ਸਿੰਘ, ਰਾਮ ਕੁਮਾਰ, ਸ਼ੈਲੀ ਰਾਣੀ, ਸੁਨੀਤਾ ਰਾਣੀ, ਸੰਦੀਪ ਕੌਰ, ਗੁਰਪ੍ਰੀਤ ਕੌਰ, ਹਰਬੰਸ ਕੌਰ ਆਦਿ ਸਨ।