ਗੁਰੂ ਕਾਸ਼ੀ ਯੂਨੀਵਰਸਿਟੀ ਨੇ ‘ਨਸ਼ਾ ਮੁਕਤ ਯੁਵਾ’ ਪ੍ਰੋਗਰਾਮ ਕਰਵਾਇਆ
ਤਲਵੰਡੀ ਸਾਬੋ , 6 ਅਗਸਤ ( ਰਵਜੋਤ ਸਿੰਘ ਰਾਹੀ )- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਸਿਤ ਭਾਰਤ ਸੰਕਲਪ - ਅਭਿਆਨ ਤਹਿਤ ‘ ਨਸ਼ਾ ਮੁਕਤ ਯੁਵਾ ’ ਜਾਗਰੂਕਤਾ ਪ੍ਰੋਗਰਾਮ ਅਧੀਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ . ਐਸ .
ਤਲਵੰਡੀ ਸਾਬੋ , 6 ਅਗਸਤ ( ਰਵਜੋਤ ਸਿੰਘ ਰਾਹੀ )- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਸਿਤ ਭਾਰਤ ਸੰਕਲਪ - ਅਭਿਆਨ ਤਹਿਤ ‘ ਨਸ਼ਾ ਮੁਕਤ ਯੁਵਾ ’ ਜਾਗਰੂਕਤਾ ਪ੍ਰੋਗਰਾਮ ਅਧੀਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ . ਐਸ . ਐਸ . ਵਿਭਾਗ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦਾ ਸਿੱਧਾ ਪ੍ਰਸਾਰਨ ਸੁਣਾਇਆ ਗਿਆ । ਇਸ ਮੌਕੇ ਨਿਰਦੇਸ਼ਕ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ , ਕੁਆਰਡੀਨੇਟਰ ਨਰਿੰਦਰ ਕੌਰ , ਵੱਖ - ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਹੋਏ । ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਤੁਰੰਤ ਬਾਅਦ ਵਿਦਿਆਰਥੀਆਂ ਨੇ ਨਸ਼ਾ ਨਾ ਕਰਨ ਅਤੇ ਹੋਰਨਾਂ ਨੂੰ ਵੀ ਅਜਿਹਾ ਕਰਨ ਦਾ ਸੰਕਲਪ ਦੁਆਇਆ । ਇਸ ਮੌਕੇ ਨਿਰਦੇਸ਼ਕ ਵਿਦਿਆਰਥੀ ਭਲਾਈ ਸਿੱਧੂ ਨੇ ਕਿਹਾ ਕਿ ਵਿਕਸਿਤ ਭਾਰਤ ਦੀ ਉਸਾਰੀ ਲਈ ਨੌਜਵਾਨ ਨਸ਼ਿਆਂ ਦੇ ਸੇਵਨ ਤੋਂ ਪਰ੍ਹੇ ਰਹਿ ਕੇ ਹੀ ਸਿਰਜਨਾਤਮਕ ਭੂਮਿਕਾ ਨਿਭਾਅ ਸਕਦੇ ਹਨ । ਕੁਆਰਡੀਨੇਟਰ ਨਰਿੰਦਰ ਕੌਰ ਨੇ ’ ਵਰਸਿਟੀ ਦੇ ਐਨ . ਐਸ . ਐਸ . ਵਲੰਟੀਅਰਾਂ ਵਲੋਂ ਇਸ ਦਿਸ਼ਾ ਵਿਚ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਵਲੰਟੀਅਰਾਂ ਵਲੋਂ ਨਸ਼ਾ ਮੁਕਤ ਸਮਾਜ ਲਈ ਆਲੇ - ਦੁਆਲ਼ੇ ਦੇ ਪਿੰਡਾਂ ਵਿਚ ਨਸ਼ਾ ਮੁਕਤ ਜਾਗਰੂਕਤਾ - ਰੈਲੀਆਂ , ਸੈਮੀਨਾਰ ਅਤੇ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ ਹੈ ।