06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਿੰਡ ਭਾਈ ਦੇਸਾ ਦੇ ਬੱਸ ਸਟੈਂਡ ਦੇ ਸਟੀਲ ਨਾਲ ਬਣੇ ਸੈੱਡ ਦਾ ਭੁੱਚਰ ਵਲੋਂ ਉਦਘਾਟਨ

ਮਾਨਸਾ, 6 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਪਿੰਡ ਭਾਈ ਦੇਸਾ ਦੇ ਬੱਸ ਸਟੈਂਡ ਦੇ ਸਟੀਲ ਨਾਲ ਬਣੇ ਸੈੱਡ ਦਾ ਉਦਘਾਟਨ ਕੀਤਾ, ਜਿਸ ਨਾਲ ਪਿੰਡ ਦੇ ਵਸਨੀਕਾਂ ਦੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਅਤੇ ਲੋਕਾਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਚੇਅਰਮੈਨ ਭੁੱਚਰ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਭੁੱਚਰ ਵਲੋਂ ਆਪਣੇ ਅਧਿਕਾਰਤ ਫ਼ੰਡਾਂ ‘ਚੋਂ ਸੈੱਡ ਦੇ ਨਿਰਮਾਣ ਲਈ 4 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 07-08-2026
ਮਾਨਸਾ, 6 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਪਿੰਡ ਭਾਈ ਦੇਸਾ ਦੇ ਬੱਸ ਸਟੈਂਡ ਦੇ ਸਟੀਲ ਨਾਲ ਬਣੇ ਸੈੱਡ ਦਾ ਉਦਘਾਟਨ ਕੀਤਾ, ਜਿਸ ਨਾਲ ਪਿੰਡ ਦੇ ਵਸਨੀਕਾਂ ਦੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਅਤੇ ਲੋਕਾਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਚੇਅਰਮੈਨ ਭੁੱਚਰ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਭੁੱਚਰ ਵਲੋਂ ਆਪਣੇ ਅਧਿਕਾਰਤ ਫ਼ੰਡਾਂ ‘ਚੋਂ ਸੈੱਡ ਦੇ ਨਿਰਮਾਣ ਲਈ 4 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਹਰ ਵਾਅਦੇ ਨੂੰ ਜ਼ਮੀਨ ‘ਤੇ ਉਤਾਰ ਕੇ ਦਿਖਾਉਂਦੀ ਹੈ। ਚੇਅਰਮੈਨ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਹਰ ਪਿੰਡ ਦੇ ਵਿਕਾਸ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸਪਸ਼ਟ ਨੀਤੀ ਹੈ ਕਿ ਵਿਕਾਸ ਦਾ ਲਾਭ ਹਰ ਪਿੰਡ ਅਤੇ ਹਰ ਪਰਿਵਾਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ‘ਚ ਵਿਕਾਸ ਦੀ ਇਸ ਲੜੀ ਨੂੰ ਜਾਰੀ ਰੱਖ ਕੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਇਸ ਮੌਕੇ ਸਹਿਕਾਰੀ ਬੈਂਕ ਪੰਜਾਬ ਦੇ ਉਪ ਚੇਅਰਮੈਨ ਗੁਰਸੇਵਕ ਸਿੰਘ ਝੁਨੀਰ, ਸਰਪੰਚ ਨਾਇਬ ਸਿੰਘ, ਬਲਸ਼ਿੰਦਰ ਸਿੰਘ ਤਲਵੰਡੀ ਅਕਲੀਆ, ਸਿਕੰਦਰ ਸਿੰਘ, ਯਾਦਵਿੰਦਰ ਸਿੰਘ, ਰਮੇਸ਼ ਖਿਆਲਾ, ਹਰਜੀਤ ਸਿੰਘ ਦੰਦੀਵਾਲ, ਭਰਪੂਰ ਸਿੰਘ ਮਾਨਸਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਗਿੱਧਾ ਕੋਚ ਖ਼ਿਲਾਫ਼ ਕਾਰਵਾਈ ਦੀ ਮੰਗ
Ad Position 24
No active advertisement