06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕਮਿਊਨਿਟੀ ਹੈਲਥ ਅਫ਼ਸਰਾਂ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਦੇ ਨਾਂਅ ਮੰਗ ਪੱਤਰ ਭੇਜੇ

ਮਾਨਸਾ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਵਿਭਾਗ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਬਲਾਕ ਤੇ ਜ਼ਿਲ੍ਹਾ ਪੱਧਰ ‘ਤੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸਿਵਲ ਸਰਜਨ ਰਾਹੀਂ ਮੰਗ ਪੱਤਰ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਭੇਜੇ ਗਏ। ਉਨ੍ਹਾਂ ਰੋਸ ਪ੍ਰਗਟਾਇਆ ਕਿ ਰਾਜ ਸਰਕਾਰ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਹੀ ਨਹੀਂ ਰਹੀ ਬਲਕਿ ਨਵੇਂ ਮੁਲਾਜ਼ਮ ਵਿਰੋਧੀ ਨਿਰਦੇਸ਼ ਜਾਰੀ ਕਰ ਰਹੀ ਹੈ।

Ad Position 21
No active advertisement
ਮਾਨਸਾ ਵਿਖੇ ਸੀ.ਐਚ.ਓ. ਸਿਹਤ ਵਿਭਾਗ ਦੀ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਸੌਂਪਦੇ ਹੋਏ। ਤਸਵੀਰ : ਸੇਮੀ ਮਾਨਸਾ 07-08-2026
ਮਾਨਸਾ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਵਿਭਾਗ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਬਲਾਕ ਤੇ ਜ਼ਿਲ੍ਹਾ ਪੱਧਰ ‘ਤੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸਿਵਲ ਸਰਜਨ ਰਾਹੀਂ ਮੰਗ ਪੱਤਰ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਭੇਜੇ ਗਏ। ਉਨ੍ਹਾਂ ਰੋਸ ਪ੍ਰਗਟਾਇਆ ਕਿ ਰਾਜ ਸਰਕਾਰ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਹੀ ਨਹੀਂ ਰਹੀ ਬਲਕਿ ਨਵੇਂ ਮੁਲਾਜ਼ਮ ਵਿਰੋਧੀ ਨਿਰਦੇਸ਼ ਜਾਰੀ ਕਰ ਰਹੀ ਹੈ। ਸੀ.ਐਚ.ਓ. ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਨੇ ਦੱਸਿਆ ਕਿ ਗੁਆਂਢੀ ਰਾਜਾਂ ਦੇ ਮੁਕਾਬਲੇ ਪੰਜਾਬ ‘ਚ ਸੀ.ਐਚ.ਓ. ਨੂੰ 5000 ਰੁਪਏ ਘੱਟ ਤਨਖ਼ਾਹ ਮਿਲਦੀ ਹੈ, ਜਿਸ ਸਬੰਧੀ ਸਰਕਾਰ ਵਲੋਂ ਪੱਤਰ ਜਾਰੀ ਕੀਤਾ ਗਿਆ ਹੈ ਕਿ ਇਹ ਭੱਤਾ ਕੰਮ ਦੇ ਨਾਲ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਉਕਤ ਰਾਸ਼ੀ ਨੂੰ ਤਨਖ਼ਾਹ ‘ਚ ਸ਼ਾਮਿਲ ਕਰਨ ਦੇ ਨਾਲ ਹੀ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਤੋਂ ਪੱਕਾ ਕੀਤਾ ਜਾਵੇ। ਇੱਥੇ ਸਿਵਲ ਸਰਜਨ ਦਫ਼ਤਰ ਅੱਗੇ ਯੂਨੀਅਨ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਅਮਨਦੀਪ ਕੌਰ, ਰਮਨਦੀਪ ਕੌਰ, ਰਾਜਵਿੰਦਰ ਕੌਰ, ਰਾਧੇ ਸ਼ਿਆਮ, ਗੁਰਵੀਰ ਕੌਰ, ਕਮਲਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਨਜੋਤ ਸਿੰਘ ਗਿੱਲ ਵਲੋਂ ਮੁੱਖ ਮੰਤਰੀ ਦੇ ਓ.ਐਸ.ਡੀ. ਘੁੰਮਣ ਨਾਲ ਮੁਲਾਕਾਤ ਅਗਲੀ ਖ਼ਬਰ ਸਰਵਹਿੱਤ ਪ੍ਰਕਾਸ਼ਨ ਪ੍ਰਮੁੱਖ ਵਲੋਂ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਭੀਖੀ ਦਾ ਦੌਰਾ
Ad Position 24
No active advertisement