09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਜ਼ੋਨ ਪੱਧਰੀ ਖੇਡਾਂ ’ਚ ਸਮਰਹਿੱਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਬਠਿੰਡਾ, 8 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ੋਨ ਪੱਧਰੀ ਖੇਡਾਂ 2026-27 ਵਿਚ ਸਮਰਹਿੱਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਬਾਸਕਿਟਬਾਲ, ਫੁੱਟਬਾਲ, ਰੱਸਾਕਸ਼ੀ, ਸਕੇਟਿੰਗ ਅਤੇ ਵਾਲੀਬਾਲ ਦੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 09-08-2026
ਬਠਿੰਡਾ, 8 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ੋਨ ਪੱਧਰੀ ਖੇਡਾਂ 2026-27 ਵਿਚ ਸਮਰਹਿੱਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਬਾਸਕਿਟਬਾਲ, ਫੁੱਟਬਾਲ, ਰੱਸਾਕਸ਼ੀ, ਸਕੇਟਿੰਗ ਅਤੇ ਵਾਲੀਬਾਲ ਦੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਅੰਡਰ-19 ਸਾਲ ਬਾਸਕਿਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਚੋਣ ਲਈ ਕੁਆਲੀਫਾਈ ਕੀਤਾ। ਇਸੇ ਤਰ੍ਹਾਂ ਅੰਡਰ-17 ਫੁੱਟਬਾਲ ਅਤੇ ਰੱਸਾਕਸ਼ੀ ਟੀਮਾਂ ਨੇ ਵੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਬਣਾਈ ਹੈ। ਅੰਡਰ-17 ਸਕੇਟਿੰਗ ਦੇ 3000 ਮੀਟਰ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-17 ਵਾਲੀਬਾਲ ਸਮੈਸ਼ਿੰਗ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਮੈਨੇਜਿੰਗ ਡਾਇਰੈਕਟਰ ਕੁਮਾਰੀ ਰਮੇਸ਼ ਕੁਮਾਰੀ, ਸਕੂਲ ਪ੍ਰਿੰਸੀਪਲ ਜਗਦੀਸ਼ ਕੌਰ ਅਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵਿਚ ਵੀ ਹੋਰ ਮਿਹਨਤ ਅਤੇ ਲਗਨ ਨਾਲ ਅੱਗੇ ਵਧ ਕੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਖੇਡ ਅਧਿਆਪਕ ਡੀ.ਪੀ.ਈ. ਕੁਲਦੀਪ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਕੀਤਾ ਗਿਆ ਪ੍ਰਦਰਸ਼ਨ ਉਨ੍ਹਾਂ ਦੀ ਮਿਹਨਤ ਅਤੇ ਖੇਡ ਪ੍ਰਤੀ ਲਗਨ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਡਬਲ ਇੰਜਣ ਸਰਕਾਰ ਬਣਾਉਣ ਦੇ ਦਾਅਵੇ, ਪਰ ਇੰਜਣ ਮਜ਼ਬੂਤ ਨਹੀਂ-ਰੁਚਿਕਾ ਗੋਇਲ ਭਾਜਪਾ ਆਗੂਆਂ ਵਲੋਂ ਗੱਠਜੋੜ ਅਤੇ ਇਕੱਲੇ ਚੋਣ... ਅਗਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਨਹੀਂ ਕਰਵਾਈ ਜਾ ਰਹੀ ਨਗਰ ਕੌਂਸਲ ਕੋਟਫੱਤਾ ਦੇ ਪ੍ਰਧਾਨ ਦੀ ਚੋਣ
Ad Position 24