10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਏ.ਡੀ.ਸੀ. ਵਲੋਂ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਨਿਰੀਖਣ

ਮਾਨਸਾ, 10 ਅਗਸਤ (ਸ. ਰਿ.)

Ad Position 21
No active advertisement
ਨਹਿਰੂ ਕਾਲਜ ਮਾਨਸਾ ਵਿਖੇ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਏ.ਡੀ.ਸੀ. ਪੂਨਮ ਸਿੰਘ ਤੇ ਹੋਰ। ਅਜੀਤ ਤਸਵੀਰ 11-08-2026
ਮਾਨਸਾ, 10 ਅਗਸਤ (ਸ.ਰਿ.)- ਵਧੀਕ ਡਿਪਟੀ ਕਮਿਸ਼ਨਰ ਮਾਨਸਾ ਪੂਨਮ ਸਿੰਘ ਨੇ 15 ਅਗਸਤ ਨੂੰ ਸਥਾਨਕ ਸਰਕਾਰੀ ਨਹਿਰੂ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੌਮੀ ਦਿਹਾੜੇ ਨੂੰ ਪੂਰੇ ਉਤਸ਼ਾਹ , ਸ਼ਾਨੋ-ਸ਼ੌਕਤ ਅਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ਮਾਰਚ ਪਾਸਟ ਅਤੇ ਸਭਿਆਚਾਰਕ ਵੰਨਗੀਆਂ ਦੀਆਂ ਤਿਆਰੀਆਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰੋਹ ਦੌਰਾਨ ਸੁਰੱਖਿਆ, ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਮੈਡੀਕਲ ਟੀਮਾਂ ਅਤੇ ਬੈਠਣ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਮੌਕੇ ਐਸ.ਡੀ.ਐਮ. ਮਾਨਸਾ ਬਲਜੀਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਰੀਡਮ ਫਾਇਟਰ ਉਤਰਾਧਿਕਾਰੀ ਸੰਸਥਾ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕਰਾਂਗੇ-ਸੇਖੋਂ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ‘ਭਾਰਤ ਛੱਡੋ ਦਿਵਸ’ ਦੀ ਵਰ੍ਹੇਗੰਢ ਮੌਕੇ ਰੋਸ ਧਰਨੇ ਉਪਰੰਤ ਮਾਰਚ
Ad Position 24