10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਵਲ ਸਰਜਨ ਦਫ਼ਤਰ ਵਿਖੇ ਬੂਟੇ ਲਗਾਏ

ਮਾਨਸਾ, 10 ਅਗਸਤ (ਸ. ਰਿ.)

Ad Position 21
No active advertisement
ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਬੂਟੇ ਲਗਾਉਂਦੇ ਹੋਏ ਡਾ. ਰਣਜੀਤ ਸਿੰਘ ਰਾਏ। ਤਸਵੀਰ : ਸੇਮੀ ਮਾਨਸਾ 11-08-2026
ਮਾਨਸਾ, 10 ਅਗਸਤ (ਸ.ਰਿ.)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਵਲ ਸਰਜਨ ਦਫ਼ਤਰ ਵਿਖੇ ਬੂਟੇ ਲਗਾਏ ਗਏ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਘਟਾਉਣ ਲਈ ਨਵੀਨ ਉਪਾਵਾਂ ਦੀ ਚੋਣ ਕਰ ਕੇ ਵਾਤਾਵਰਣ ਪ੍ਰਣਾਲੀ ਦੀ ਬਹਾਲੀ ’ਚ ਯੋਗਦਾਨ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦੇ ਦੌਰ ’ਚ ਲੋਕਾਂ ਨੇ ਆਕਸੀਜਨ ਦੀ ਘਾਟ ਵੇਖੀ ਹੈ ਅਤੇ ਰੁੱਖ ਆਕਸੀਜਨ ਦਾ ਕੁਦਰਤੀ ਤੋਹਫ਼ਾ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਸਮੇਂ ‘ਹਰ ਮਨੁੱਖ ਲਗਾਵੇ ਇੱਕ ਰੁੱਖ’ ਨੂੰ ਮੁੱਖ ਰੱਖਦਿਆਂ ਜਿੱਥੇ ਵੀ ਖ਼ਾਲੀ ਜ਼ਮੀਨ ਹੋਵੇ ਉੱਥੇ ਬੂਟੇ ਜ਼ਰੂਰ ਲਗਾਏ ਜਾਣ ਤਾਂ ਜੋ ਭਵਿੱਖ ’ਚ ਆਕਸੀਜਨ ਦੀ ਘਾਟ ਨਾ ਹੋਵੇ। ਇਸ ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਪ੍ਰਤਾਪ ਸਿੰਘ, ਕੰਵਲਜੀਤ ਸਿੰਘ, ਸੰਦੀਪ ਸਿੰਘ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਸੰਸਥਾ ਰੱਲਾ ਵਿਖੇ ‘ਤੀਆਂ ਤੀਜ ਦੀਆਂ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਤੋਂ ਬਚਾਅ ਬਾਰੇ ਦਿੱਤੀ ਜਾਣਕਾਰੀ
Ad Position 24