10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮਾਈ ਭਾਗੋ ਸੰਸਥਾ ਰੱਲਾ ਵਿਖੇ ‘ਤੀਆਂ ਤੀਜ ਦੀਆਂ’ ਪ੍ਰੋਗਰਾਮ ਕਰਵਾਇਆ

ਜੋਗਾ, 10 ਅਗਸਤ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਸੰਸਥਾ ਰੱਲਾ ਵਿਖੇ ‘ਤੀਆਂ ਤੀਜ ਦੀਆਂ’ ਪ੍ਰੋਗਰਾਮ ਕਰਵਾਇਆ ਗਿਆ। ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ‘ਚ ਸਜੀਆਂ ਵਿਦਿਆਰਥਣਾਂ ਵਲੋਂ ਪੰਜਾਬੀ ਲੋਕ ਗੀਤ, ਗਿੱਧਾ, ਬੋਲੀਆਂ ਪੇਸ਼ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 11-08-2026
ਜੋਗਾ, 10 ਅਗਸਤ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਸੰਸਥਾ ਰੱਲਾ ਵਿਖੇ ‘ਤੀਆਂ ਤੀਜ ਦੀਆਂ’ ਪ੍ਰੋਗਰਾਮ ਕਰਵਾਇਆ ਗਿਆ। ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ‘ਚ ਸਜੀਆਂ ਵਿਦਿਆਰਥਣਾਂ ਵਲੋਂ ਪੰਜਾਬੀ ਲੋਕ ਗੀਤ, ਗਿੱਧਾ, ਬੋਲੀਆਂ ਪੇਸ਼ ਕੀਤੀਆਂ ਗਈਆਂ। ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਤੀਆਂ ਦੀ ਮਹੱਤਤਾ ਨੂੰ ਦਰਸਾਉਂਦੀਆਂ ਗਤੀਵਿਧੀਆਂ ਤੋਂ ਇਲਾਵਾ ਮਨੋਰੰਜਕ ਮੁਕਾਬਲਿਆਂ ‘ਚ ਵੀ ਵਿਦਿਆਰਥਣਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਪ੍ਰਿੰਸੀਪਲ ਸਵਿਤਾ ਕਾਠ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਵਿਰਸੇ ਨਾਲ ਜੋੜਨ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਪੰਜਾਬ ਦੀਆਂ ਰਵਾਇਤਾਂ, ਲੋਕ-ਗੀਤਾਂ, ਲੋਕ-ਨਾਚਾਂ ਅਤੇ ਤਿਉਹਾਰਾਂ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਅਧਿਆਪਕਾ ਅਮ੍ਰਿਤਪਾਲ ਕੌਰ, ਕੁਲਜੀਤ ਕੌਰ, ਲਵਪ੍ਰੀਤ ਕੌਰ ਤੇ ਹਰਿੰਦਰ ਕੌਰ ਨੇ ਜੱਜਮੈਂਟ ਦੀ ਭੂਮਿਕਾ ਨਿਭਾਈ। ਵਿਦਿਆਰਥਣ ਦਰਸ਼ਨਾ ਦੇਵੀ ਤੇ ਜੈਸਮੀਨ ਕੌਰ ਨੂੰ ਮਿਸ ਤੀਜ ਵਜੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜੀਵਨ ’ ਤੇ ਆਧਾਰਿਤ ਦਸਤਾਵੇਜ਼ੀ ਸ਼ੋਅ ਵਿਖਾਏ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਵਲ ਸਰਜਨ ਦਫ਼ਤਰ ਵਿਖੇ ਬੂਟੇ ਲਗਾਏ
Ad Position 24