10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੁ: ਹੰਸਾਲੀ ਸਾਹਿਬ ਵਿਖੇ ਅੱਗ ਲੱਗਣ ਦੀ ਵਾਪਰੀ ਘਟਨਾ ’ਤੇ ਜਥੇਦਾਰ ਬਾਬਾ ਟੇਕ ਸਿੰਘ ਨੇ ਜਤਾਇਆ ਦੁੱਖ

ਤਲਵੰਡੀ ਸਾਬੋ, 10 ਅਗਸਤ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਚੱਲ ਰਹੇ ਗੁਰਮਤਿ ਸਮਾਗਮ ਦੌਰਾਨ ਲੰਗਰ ਹਾਲ ਵਿਚ ਸਿਲੰਡਰ ਧਮਾਕੇ ਕਾਰਨ ਭਿਆਨਕ ਅੱਗ ਲੱਗਣ ਦੀ ਘਟਨਾ ‘ਤੇ ਗਹਿਰੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ ਕਿ ਘਟਨਾ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪ੍ਰੈੱਸ ਨੋਟ ਰਾਹੀਂ ਸਿੰਘ ਸਾਹਿਬ ਜਥੇ:ਬਾਬਾ ਟੇਕ ਸਿੰਘ ਨੇ ਆਖਿਆ ਕਿ ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਅੱਗ ਲੱਗਣ ਦੀ ਵਾਪਰੀ ਘਟਨਾ ਅਤਿਅੰਤ ਦੁਖਦਾਈ ਹੈ।

Ad Position 21
No active advertisement
ਅਜੀਤ ਡੈਸਕ 11-08-2026
ਤਲਵੰਡੀ ਸਾਬੋ, 10 ਅਗਸਤ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਚੱਲ ਰਹੇ ਗੁਰਮਤਿ ਸਮਾਗਮ ਦੌਰਾਨ ਲੰਗਰ ਹਾਲ ਵਿਚ ਸਿਲੰਡਰ ਧਮਾਕੇ ਕਾਰਨ ਭਿਆਨਕ ਅੱਗ ਲੱਗਣ ਦੀ ਘਟਨਾ ‘ਤੇ ਗਹਿਰੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ ਕਿ ਘਟਨਾ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪ੍ਰੈੱਸ ਨੋਟ ਰਾਹੀਂ ਸਿੰਘ ਸਾਹਿਬ ਜਥੇ:ਬਾਬਾ ਟੇਕ ਸਿੰਘ ਨੇ ਆਖਿਆ ਕਿ ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਅੱਗ ਲੱਗਣ ਦੀ ਵਾਪਰੀ ਘਟਨਾ ਅਤਿਅੰਤ ਦੁਖਦਾਈ ਹੈ। ਪ੍ਰੰਤੂ, ਸਤਿਗੁਰੂ ਜੀ ਨੇ ਆਪ ਮਿਹਰ ਭਰਿਆ ਹੱਥ ਰੱਖ ਕੇ ਜਾਨੀ ਨੁਕਸਾਨ ਤੋਂ ਵੱਡਾ ਬਚਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਓਟ-ਆਸਰੇ ਨਾਲ, ਸੰਗਤਾਂ ਅਤੇ ਪ੍ਰਬੰਧਕਾਂ ਵਲੋਂ ਤੁਰੰਤ ਵਰਤੀ ਸੂਝ-ਬੂਝ ਸਦਕਾ ਇਕ ਵੱਡੀ ਤ੍ਰਾਸਦੀ ਟਲ ਗਈ। ਜਥੇਦਾਰ ਬਾਬਾ ਟੇਕ ਸਿੰਘ ਨੇ ਸਥਾਨਕ ਪ੍ਰਬੰਧਕਾਂ, ਸੇਵਾਦਾਰਾਂ ਅਤੇ ਰਾਹਤ ਕਾਰਜਾਂ ਵਿਚ ਜੁਟੀਆਂ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੁਸਤੈਦੀ ਦਿਖਾਉਂਦਿਆਂ ਸਮੇਂ ਸਿਰ ਅੱਗ ‘ਤੇ ਕਾਬੂ ਪਾਇਆ ਅਤੇ ਲੰਗਰ ਹਾਲ ਵਿਚ ਮੌਜੂਦ ਸੰਗਤ ਨੂੰ ਸੁਰੱਖਿਅਤ ਬਾਹਰ ਕੱਢਿਆ। ਸਿੰਘ ਸਾਹਿਬ ਨੇ ਇਸ ਮੌਕੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੇਵਾਦਾਰਾਂ ਨੂੰ ਅਪੀਲ ਵੀ ਕੀਤੀ ਕਿ ਵੱਡੇ ਜੋੜ ਮੇਲਿਆਂ ਅਤੇ ਗੁਰਮਤਿ ਸਮਾਗਮਾਂ ਦੌਰਾਨ ਲੰਗਰ ਹਾਲਾਂ ਵਿਚ ਗੈਸ ਸਿਲੰਡਰਾਂ ਅਤੇ ਅਗਨੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਅਗਾਊਂ ਯਕੀਨੀ ਬਣਾਏ ਜਾਣ, ਤਾਂ ਜੋ ਭਵਿੱਖ ਵਿਚ ਅਜਿਹੇ ਅਣਸੁਖਾਵੇਂ ਹਾਦਸਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਅਤੇ ਸਮੁੱਚੀਆਂ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਰਾਮਪੁਰਾ ’ਚ ਬੀ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦਾ ਐਲਾਨ
Ad Position 24