11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵੋਟਰ ਸੂਚੀ ਦੀ ਗਹਿਰੀ ਸੁਧਾਈ ਦਾ ਦੂਜਾ ਪੜਾਅ ਕੱਲ੍ਹ ਤੋਂ - ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 11 ਅਗਸਤ (ਸ. ਰਿ.)

Ad Position 21
No active advertisement
ਅਜੀਤ ਡੈਸਕ 12-08-2026
ਮਾਨਸਾ, 11 ਅਗਸਤ (ਸ.ਰਿ.)- ਵੋਟਰ ਸੂਚੀ ਦੀ ਗਹਿਰੀ ਸੁਧਾਈ ਪ੍ਰਕਿਰਿਆ (ਐਸ.ਆਈ.ਆਰ.) ਦੇ ਦੂਜੇ ਪੜਾਅ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀ ਨਿਗਰਾਨੀ ਹੇਠ ਮਾਸਟਰ ਟਰੇਨਰਾਂ ਵਲੋਂ ਸਹਾਇਕ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰਾਂ (1,2) ਅਤੇ ਵਧੀਕ ਸਹਾਇਕ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰਾਂ, ਅਸੈਂਬਲੀ ਲੈਵਲ ਮਾਸਟਰ ਟਰੇਨਰਾਂ ਸਮੇਤ ਡਾਕੂਮੈਂਟ ਵੈਰੀਫਿਕੇਸ਼ਨ ਨੋਡਲ ਅਫ਼ਸਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੁਧਾਈ ਪ੍ਰਕਿਰਿਆ ਦੇ ਦੂਜੇ ਪੜਾਅ ਤਹਿਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 13 ਅਗਸਤ ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ 13 ਅਗਸਤ ਤੋਂ 12 ਸਤੰਬਰ ਅਤੇ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਤੇ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ 8 ਅਕਤੂਬਰ ਤੱਕ ਨਿਰਧਾਰਿਤ ਕੀਤੀ ਗਈ ਹੈ ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 12 ਅਕਤੂਬਰ ਨੂੰ ਕੀਤੀ ਜਾਵੇਗੀ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਨੇ ਸਿਖਲਾਈ ਦੇ ਅਹਿਮ ਨੁਕਤੇ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਸਰਦੂਲਗੜ੍ਹ ਦੇ ਮੰਦਰਾਂ ’ਚ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਸੀਹੀ ਭਾਈਚਾਰੇ ਵਲੋਂ ਮਾਨਸਾ ਵਿਖੇ ‘ਅਣਖ ਜਗਾਓ, ਆਜ਼ਾਦੀ ਪਾਓ ਅਤੇ ਰਾਜ ਲਿਆਓ’ ਰੈਲੀ 22 ਸਤੰਬਰ ਨੂੰ
Ad Position 24