11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਿਧਾਇਕ ਬੁੱਧ ਰਾਮ ਵਲੋਂ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਬੁਢਲਾਡਾ, 11 ਅਗਸਤ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿ੍ਹਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਵਾਰਡ ਨੰਬਰ 19 ਦੀ ਬਾਜ਼ੀਗਰ ਬਸਤੀ ਵਿਖੇ ਨਵੇਂ ਸ਼ੈੱਡ ਦਾ ਨਿਰਮਾਣ ਕਰਵਾਇਆ ਗਿਆ।

Ad Position 21
No active advertisement
ਬੁਢਲਾਡਾ ਦੇ ਵਾਰਡ ਨੰਬਰ 18 ’ਚ ਪਰਜਾਪਤ ਧਰਮਸ਼ਾਲਾ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਬੁੱਧ ਰਾਮ। ਤਸਵੀਰ : ਟੋਨੀ ਬੁਢਲਾਡਾ 12-08-2026
ਬੁਢਲਾਡਾ, 11 ਅਗਸਤ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿ੍ਹਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਵਾਰਡ ਨੰਬਰ 19 ਦੀ ਬਾਜ਼ੀਗਰ ਬਸਤੀ ਵਿਖੇ ਨਵੇਂ ਸ਼ੈੱਡ ਦਾ ਨਿਰਮਾਣ ਕਰਵਾਇਆ ਗਿਆ। ਉਨ੍ਹਾਂ ਵਾਰਡ ਨੰਬਰ 18 ’ਚ ਪਰਜਾਪਤ ਧਰਮਸ਼ਾਲਾ ਦਾ ਉਦਘਾਟਨ ਵੀ ਕੀਤਾ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਮਾਮਲੇ ’ਚ ਕਿਸੇ ਵੀ ਵਾਰਡ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸੜਕਾਂ, ਗਲੀਆਂ, ਨਾਲੀਆਂ ਅਤੇ ਜਨਤਕ ਧਰਮਸ਼ਾਲਾਵਾਂ ਦੇ ਸੁਧਾਰ ਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਸੁਖਾਵਾਂ ਅਤੇ ਸਨਮਾਨਜਨਕ ਜੀਵਨ ਪੱਧਰ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸਤਨਾਮ ਸਿੰਘ ਖਨਾਲੀਆ, ਮਾਰਕਿਟ ਕਮੇਟੀ ਦੇ ਚੇਅਰਮੈਨ ਸਤੀਸ਼ ਸਿੰਗਲਾ, ਕੌਂਸਲਰ ਸਤਨਾਮ ਸਿੰਘ ਦੁੱਗਲ, ਕਰਮਜੀਤ ਕੌਰ, ਕੁਲਦੀਪ ਸ਼ੀਮਾਰ, ਕੋਆਰਡੀਨੇਟਰ ਜਸਵੀਰ ਸਿੰਘ ਜੱਸੀ ਸੈਣੀ, ਟਰੱਕ ਯੂਨੀਅਨ ਪ੍ਰਧਾਨ ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ ਵਿਰਕ, ਭੋਲਾ ਸਿੰਘ, ਗੁਰਚੰਦ ਸਿੰਘ, ਟਹਿਲ ਸਿੰਘ, ਘੁੱਕਰ ਸਿੰਘ, ਸਿਕੰਦਰ ਸਿੰਘ, ਨਾਜ਼ਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ ਨਵੇਂ ਵਿਦਿਆਰਥੀਆਂ ਨੂੰ ਸੰਸਥਾ ਬਾਰੇ ਜਾਣੂ ਕਰਵਾਉਣ ਲਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਦੁਰਗਾ ਮੰਦਰ ਨਥਾਣਾ ਵਿਖੇ ਸ਼ਿਵਰਾਤਰੀ ਦਾ ਧਾਰਮਿਕ ਸਮਾਗਮ ਕਰਵਾਇਆ
Ad Position 24