18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਫ਼ਰਦ ਕੇਂਦਰ ਕੰਪਿਊਟਰ ਆਪੇ੍ਟਰ ਐਸੋਸੀਏਸ਼ਨ ਨੇ ਏ.ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਮਾਨਸਾ, 17 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਫ਼ਰਦ ਕੇਂਦਰ ਕੰਪਿਊਟਰ ਆਪੇ੍ਰਟਰ ਐਸੋਸੀਏਸ਼ਨ ਵਲੋਂ ਲਟਕਦੀਆਂ ਮੰਗਾਂ ਸਬੰਧੀ ਪੂਨਮ ਸਿੰਘ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੇ ਕਿਹਾ ਕਿ ਆਪੇ੍ਰਟਰ 2007 ਤੋਂ ਫ਼ਰਦ ਕੇਂਦਰਾਂ ’ਚ ਸੇਵਾਵਾਂ ਨਿਭਾਅ ਰਹੇ ਹਨ ਪ੍ਰੰਤੂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

Ad Position 21
No active advertisement
ਅਜੀਤ ਡੈਸਕ 18-08-2026
ਮਾਨਸਾ, 17 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਫ਼ਰਦ ਕੇਂਦਰ ਕੰਪਿਊਟਰ ਆਪੇ੍ਰਟਰ ਐਸੋਸੀਏਸ਼ਨ ਵਲੋਂ ਲਟਕਦੀਆਂ ਮੰਗਾਂ ਸਬੰਧੀ ਪੂਨਮ ਸਿੰਘ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੇ ਕਿਹਾ ਕਿ ਆਪੇ੍ਰਟਰ 2007 ਤੋਂ ਫ਼ਰਦ ਕੇਂਦਰਾਂ ’ਚ ਸੇਵਾਵਾਂ ਨਿਭਾਅ ਰਹੇ ਹਨ ਪ੍ਰੰਤੂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਅਤੇ ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ-2026 ਵਿਚ ਸ਼ਾਮਿਲ ਕੀਤਾ ਜਾਵੇ, ਡੀ.ਸੀ. ਰੇਟ ਕੈਟਾਗਰੀ-3 ਅਧੀਨ ਪੇ-ਸਕੇਲ ਦੇਣ ਦੇ ਨਾਲ ਹੀ ਬਕਾਇਆ ਰਾਸ਼ੀ ਜਾਰੀ ਕਰ ਕੇ ਆਪੇ੍ਰਟਰਾਂ ਦਾ ਡਾਟਾ ਪਰਸੋਨਲ ਵਿਭਾਗ ਨੂੰ ਭੇਜਿਆ ਜਾਵੇ। ਇਸ ਤੋਂ ਇਲਾਵਾ ਵਾਧੂ ਸਮੇਂ ਦਾ ਮਿਹਨਤਾਨਾ ਦਿੱਤਾ ਜਾਵੇ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰ ਕੇ ਸਰਕਾਰ ਅਧੀਨ ਸਿੱਧੇ ਕੰਟਰੈਕਟ ’ਤੇ ਭਰਤੀ ਕਰ ਕੇ 58 ਸਾਲ ਤੱਕ ਨੌਕਰੀ ਦੀ ਸੁਰੱਖਿਆ ਅਤੇ ਘੱਟੋ-ਘੱਟ ਉਜਰਤ ਕਾਨੂੰਨ ਅਨੁਸਾਰ ਤਨਖ਼ਾਹ ਦਿੱਤੀ ਜਾਵੇ। ਇਸ ਮੌਕੇ ਸੁਖਦੀਪ ਕੌਰ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੁਢਲਾਡਾ ਵਿਖੇ ਔਰਤਾਂ ਨੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਹੋਈ ਇਕੱਤਰਤਾ
Ad Position 24