ਪਿੰਡ ਚਹਿਲਾਂਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
ਝੁਨੀਰ, 17 ਅਗਸਤ (ਸੰਜੀਵ ਸਿੰਗਲਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਚਹਿਲਾਂਵਾਲਾ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਡਾ.
ਝੁਨੀਰ, 17 ਅਗਸਤ (ਸੰਜੀਵ ਸਿੰਗਲਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਚਹਿਲਾਂਵਾਲਾ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਡਾ. ਹਰਵਿੰਦਰ ਸਿੰਘ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਦੱਸਿਆ। ਨਵਕਰਨਜੋਤ ਸਿੰਘ, ਅੰਮ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਨਰਮੇ ਦੀ ਫ਼ਸਲ ਦੀ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਸਮੇਂ-ਸਮੇਂ ’ਤੇ ਫ਼ਸਲ ਦੀ ਨਿਗਰਾਨੀ ਕਰਦੇ ਰਹਿਣ ਅਤੇ ਕੀੜਿਆਂ ਦੇ ਹਮਲੇ ਦੀ ਸੂਰਤ ’ਚ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨ। ਇਸ ਮੌਕੇ ਬਲਜਿੰਦਰ ਸਿੰਘ, ਅਵਤਾਰ ਸਿੰਘ, ਜਸ਼ਨਦੀਪ ਸਿੰਘ, ਹਾਕਮ ਸਿੰਘ ਆਦਿ ਹਾਜ਼ਰ ਸਨ।