18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਾਤਾਵਰਨ ਬਚਾਉਣ ਲਈ ਵਧੇਰੇ ਬੂਟੇ ਲਗਾਉਣਾ ਸਮੇਂ ਦੀ ਲੋੜ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ

ਮਾਨਸਾ, 17 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਸਮਾਜਿਕ ਗਤੀਵਿਧੀਆਂ ਤਹਿਤ ਰੁੱਖ ਲਗਾਉਣ ਦਾ ਕੈਂਪ ਸਥਾਨਕ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਖੇ ਲਗਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮਾਨਸਾ ਨੇ ਬੈਂਕ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿਨੋਂ ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵਧੇਰੇ ਬੂਟੇ ਲਗਾਉਣਾ ਸਮੇਂ ਦੀ ਵੱਡੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 18-08-2026
ਮਾਨਸਾ, 17 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਸਮਾਜਿਕ ਗਤੀਵਿਧੀਆਂ ਤਹਿਤ ਰੁੱਖ ਲਗਾਉਣ ਦਾ ਕੈਂਪ ਸਥਾਨਕ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਖੇ ਲਗਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮਾਨਸਾ ਨੇ ਬੈਂਕ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿਨੋਂ ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵਧੇਰੇ ਬੂਟੇ ਲਗਾਉਣਾ ਸਮੇਂ ਦੀ ਵੱਡੀ ਲੋੜ ਹੈ। ਆਨੰਦ ਗੁਪਤਾ ਸਹਾਇਕ ਮਹਾ ਪ੍ਰਬੰਧਕ ਨੇ ਦੱਸਿਆ ਕਿ ਬੈਂਕ ਸਮਾਜ ਸੇਵਾ ਦੇ ਕੰਮਾਂ ’ਚ ਹਮੇਸ਼ਾ ਮੋਹਰੀ ਰੋਲ ਨਿਭਾਉਂਦਾ ਆ ਰਿਹਾ ਹੈ। ਇਸ ਮੌਕੇ 500 ਤੋਂ ਵੱਧ ਬੂਟੇ ਲਗਾਏ ਗਏ। ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਗੁਰਦਾਸ ਸਿੰਘ ਨੇ ਕਿਹਾ ਕਿ ਹਰ ਵਿਅਕਤੀ ਬੂਟਾ ਲਗਾਵੇ ਅਤੇ ਉਨ੍ਹਾਂ ਦੀ ਦੇਖਭਾਲ ਵੀ ਕਰੇ ਤਾਂ ਕਿ ਆਉਣ ਵਾਲੀ ਪੀੜ੍ਹੀ ਨੂੰ ਸਾਫ਼ ਅਤੇ ਸ਼ੁੱਧ ਵਾਤਾਵਰਣ ਮਿਲ ਸਕੇ। ਇਸ ਮੌਕੇ ਸ਼ਿਲਪਾ ਏ. ਸੀ. ਜੇ. ਐਮ., ਰਾਜਿੰਦਰ ਪਾਲ ਸਿੰਘ ਨਾਗਪਾਲ ਸੀ. ਜੇ. ਐਮ., ਰਾਜਵਿੰਦਰ ਕੌਰ ਸਕੱਤਰ ਲੀਗਲ ਏਡ, ਦਲੀਪ ਕੁਮਾਰ ਚੀਫ਼ ਮੈਨੇਜਰ, ਜਸਵੀਰ ਪੰਨੂ ਮੈਨੇਜਰ, ਸਵਿਤਾ ਪ੍ਰਸ਼ਾਦ ਮੈਨੇਜਰ, ਐਡਵੋਕੇਟ ਮਨਜਿੰਦਰ ਸਿੰਘ, ਅਨੀਸ਼ ਜਿੰਦਲ, ਐਡਵੋਕੇਟ ਹਰਿੰਦਰ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬ੍ਰਿਕਸਰੋਪਨ ਅਭਿਆਨ ਤਹਿਤ ਸੈਂਟਰਲ ਪਾਰਕ ’ਚ ਬੂਟੇ ਲਗਾਏ ਅਗਲੀ ਖ਼ਬਰ ਗਗਨਦੀਪ ਕੌਰ, ਰਮਨਦੀਪ ਕੌਰ, ਸਹਿਜਪ੍ਰੀਤ ਕੌਰ ਮਾਈ ਭਾਗੋ ਕਾਲਜ ਰੱਲਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24