ਭਾਕਿਯ (ਉਗਰਾਹਾਂ) ਦੀ ਉੱਡਤ ਭਗਤ ਰਾਮ ਵਿਖੇ ਹੋਈ ਮੀਟਿੰਗ
ਝੁਨੀਰ, 18 ਅਗਸਤ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਪਿੰਡ ਉੱਡਤ ਭਗਤ ਰਾਮ ਵਿਖੇ ਹੋਈ। ਬਲਾਕ ਪ੍ਰਧਾਨ ਕੁਲਦੀਪ ਸਿੰਘ ਚਚੋਹਰ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ।
ਝੁਨੀਰ, 18 ਅਗਸਤ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਪਿੰਡ ਉੱਡਤ ਭਗਤ ਰਾਮ ਵਿਖੇ ਹੋਈ। ਬਲਾਕ ਪ੍ਰਧਾਨ ਕੁਲਦੀਪ ਸਿੰਘ ਚਚੋਹਰ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਸਾਮਰਾਜੀ ਮੁਲਕਾਂ ਦੇ ਨਾਲ ਟਰੇਡ ਡੀਲ ਖੇਤੀ ’ਤੇ ਕੁੱਲ ਕਾਰੋਬਾਰ ਦੀ ਕੀਤੀ ਜਾ ਰਹੀ ਹੈ ਤਾਂ ਕਿ ਸਾਮਰਾਜੀ ਮੁਲਕਾਂ ਦਾ ਸਾਰੇ ਦੇਸ਼ ’ਤੇ ਕਬਜ਼ਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਵੱਡੇ ਹਮਲਿਆਂ ਨੂੰ ਰੋਕਣ ਲਈ ਯੂਨੀਅਨ ਦੇ ਵਲੋਂ 20 ਅਗਸਤ ਨੂੰ ਕਾਰਗਿੱਲ ਫ਼ੈਕਟਰੀ ਬਠਿੰਡਾ ਅੱਗੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਮਨਜੀਤ ਸਿੰਘ, ਗੁਰਜੀਤ ਸਿੰਘ, ਰਣਜੀਤ ਸਿੰਘ, ਬਲੀ ਸਿੰਘ ਆਦਿ ਹਾਜ਼ਰ ਸਨ।