18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਦਫ਼ਤਰੀ ਕਰਮਚਾਰੀਆਂ ਨੇ ਦੂਜੇ ਦਿਨ ਵੀ ਕੰਮ-ਕਾਜ ਠੱਪ ਰੱਖਿਆ, ਲੋਕ ਹੋਏ ਪ੍ਰੇਸ਼ਾਨ

ਮਾਨਸਾ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਦਫ਼ਤਰੀ ਕਰਮਚਾਰੀਆਂ ਵਲੋਂ ਹੜਤਾਲ ਦੇ ਦੂਜੇ ਦਿਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਡੀ.

Ad Position 21
No active advertisement
ਮਾਨਸਾ ਵਿਖੇ ਹੜਤਾਲ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਦਫ਼ਤਰੀ ਕਰਮਚਾਰੀ। ਤਸਵੀਰ : ਸੇਮੀ ਮਾਨਸਾ 19-08-2026
ਮਾਨਸਾ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਦਫ਼ਤਰੀ ਕਰਮਚਾਰੀਆਂ ਵਲੋਂ ਹੜਤਾਲ ਦੇ ਦੂਜੇ ਦਿਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਡੀ.ਸੀ. ਦਫ਼ਤਰ ਦੇ ਪ੍ਰਧਾਨ ਹਰਪ੍ਰੀਤ ਸਿੰਘ, ਪੀ. ਐਸ. ਐਨ. ਐਸ. ਯੂ. ਦੇ ਚੇਅਰਮੈਨ ਜਸਵੰਤ ਸਿੰਘ ਮੌਜੋ, ਪੀ. ਐਸ. ਐਮ. ਐਸ. ਯੂ. ਦੇ ਪ੍ਰਧਾਨ ਪ੍ਰਤਾਪ ਸਿੰਘ, ਯਾਦਵਿੰਦਰ ਸਿੰਘ ਵਿਰਕ, ਕਰਮਜੀਤ ਸਿੰਘ ਆਦਿ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਜਾਣਬੁੱਝ ਕੇ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ, ਜਿਸ ਕਰ ਕੇ ਕਰਮਚਾਰੀਆਂ ’ਚ ਰੋਸ ਫੈਲਿਆ ਹੋਇਆ ਹੈ। ਉੱਧਰ ਹੜਤਾਲ ਕਾਰਨ ਕੰਮ-ਧੰਦੇ ਆਏ ਲੋਕਾਂ ਨੂੰ ਖੱਜਲ-ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਨਵਨੀਤ ਸਿੰਘ, ਧਰਮਜੀਤ ਸਿੰਘ, ਮਨਜੀਤ ਸਿੰਘ, ਮੋਹਨ ਲਾਲ, ਪ੍ਰਦੀਪ ਮਿੱਤਲ, ਗੁਰਦੀਪ ਸਿੰਘ, ਮਨਿੰਦਰ ਸਿੰਘ, ਬਲਜਿੰਦਰ ਸਿੰਘ, ਸਿਕੰਦਰ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਰਸੇਮ ਸਿੰਘ ਖ਼ਾਲਸਾ ਨੇ ਪਰਵਿੰਦਰ ਸਿੰਘ ਝੋਟਾ ਨਾਲ ਕੀਤੀ ਮਿਲਣੀ ਅਗਲੀ ਖ਼ਬਰ ਜਿੰਦਲ ਇੰਟਰਨੈਸ਼ਨਲ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ
Ad Position 24