18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਭਾਜਪਾ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਸਾਂਝੇ ਤੌਰ ’ਤੇ ਸੰਘਰਸ਼ ਲੜਨ ਦਾ ਸੱਦਾ

ਮਾਨਸਾ, 18 ਅਗਸਤ (ਰਾਵਿੰਦਰ ਸਿੰਘ ਰਵੀ)- ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਸਾਂਝੇ ਤੌਰ ’ਤੇ ਸੰਘਰਸ਼ ਕਰਨ ਦੀ ਲੋੜ ਹੈ ਤਾਂ ਹੀ ਦੇਸ਼ ’ਚ ਪੂੰਜੀਵਾਦੀ ਸਾਮਰਾਜ ਦਾ ਖ਼ਾਤਮਾ ਹੋ ਸਕੇਗਾ। ਇਹ ਵਿਚਾਰ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਕਨਵੈੱਨਸ਼ਨ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪ੍ਰਗਟਾਏ।

Ad Position 21
No active advertisement
ਮਾਨਸਾ ਵਿਖੇ ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਕਨਵੈੱਨਸ਼ਨ ਨੂੰ ਸੰਬੋਧਨ ਕਰਦੇ ਹੋਏ ਸੁਖਦਰਸ਼ਨ ਸਿੰਘ ਨੱਤ। ਤਸਵੀਰਾਂ : ਸੇਮੀ ਮਾਨਸਾ 19-08-2026
ਮਾਨਸਾ, 18 ਅਗਸਤ (ਰਾਵਿੰਦਰ ਸਿੰਘ ਰਵੀ)- ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਸਾਂਝੇ ਤੌਰ ’ਤੇ ਸੰਘਰਸ਼ ਕਰਨ ਦੀ ਲੋੜ ਹੈ ਤਾਂ ਹੀ ਦੇਸ਼ ’ਚ ਪੂੰਜੀਵਾਦੀ ਸਾਮਰਾਜ ਦਾ ਖ਼ਾਤਮਾ ਹੋ ਸਕੇਗਾ। ਇਹ ਵਿਚਾਰ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਕਨਵੈੱਨਸ਼ਨ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਾਰਪੋਰੇਟ ਪ੍ਰਸਤ ਫ਼ਿਰਕੂ ਫਾਸ਼ੀਵਾਦੀ ਮੋਦੀ ਸਰਕਾਰ ਮਿਹਨਤ ਕਰਨ ਵਾਲੇ ਲੋਕਾਂ ਨੂੰ ਨਪੀੜ ਰਹੀ ਹੈ ਅਤੇ ਕੁਦਰਤੀ ਸੋਮਿਆਂ ਨੂੰ ਅੰਡਾਨੀ, ਅੰਬਾਨੀ ਦੇ ਹੱਥਾਂ ’ਚ ਦੇਣ ਰਾਹ ਪਈ ਹੋਈ ਹੈ, ਜੋ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਦੋਸ਼ ਲਗਾਇਆ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਲਾਗੂ ਦੇਸ਼ ਦੇ ਕਰੋੜਾਂ ਕਿਸਾਨਾਂ-ਮਜ਼ਦੂਰਾਂ ਅਤੇ ਪਰਚੂਨ ਵਪਾਰੀਆਂ ਦੇ ਕਿੱਤੇ ਅਤੇ ਰੁਜ਼ਗਾਰ ਨੂੰ ਬੁਰੀ ਤਰ੍ਹਾਂ ਤਬਾਹ ਕਰ ਦੇਵੇਗਾ। ਮਗਨਰੇਗਾ ਅਤੇ ਕਿਰਤ ਕਾਨੂੰਨਾਂ ਨੂੰ ਬੇਜਾਨ ਕਰ ਕੇ ਭਾਜਪਾ ਸਰਕਾਰ ਨੇ ਦੇਸ਼ ਦੇ ਸਮੁੱਚੇ ਖੇਤ ਮਜ਼ਦੂਰਾਂ ਤੇ ਪੇਂਡੂ ਗ਼ਰੀਬਾਂ ਨੂੰ ਭੁੱਖਮਰੀ ਤੇ ਤਬਾਹੀ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਇੱਕਜੁੱਟ ਹੋ ਕੇ 20 ਸਤੰਬਰ ਨੂੰ ਜਲੰਧਰ ਵਿਖੇ ਵਿਸ਼ਾਲ ਕਿਸਾਨ-ਮਜ਼ਦੂਰ ਰੈਲੀ ਕਰ ਰਹੀਆਂ ਹਨ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਰਾਮਫਲ ਸਿੰਘ ਚੱਕ ਅਲੀਸ਼ੇਰ, ਊਧਮ ਸਿੰਘ ਸੰਤੋਖਪੁਰਾ, ਗੋਬਿੰਦ ਸਿੰਘ ਛਾਜਲੀ, ਬੂਟਾ ਸਿੰਘ ਚੱਕਰ, ਆਤਮਾ ਰਾਮ ਸਰਦੂਲਗੜ੍ਹ, ਮੰਗਤ ਰਾਮ ਕਰੰਡੀ, ਜੱਗਾ ਸਿੰਘ ਖੂਹੀਆਂ ਸਰਵਰ, ਗੁਰਨਾਮ ਸਿੰਘ ਭੀਖੀ, ਡਾ. ਸਤਨਾਮ ਸਿੰਘ ਅਜਨਾਲਾ, ਸੁਖਦਰਸ਼ਨ ਸਿੰਘ ਨੱਤ, ਦਰਸ਼ਨ ਸਿੰਘ ਬੇਲੂ ਮਾਜਰਾ, ਅਮਰੀਕ ਸਿੰਘ ਫਫੜੇ, ਲਾਲ ਚੰਦ ਸਰਦੂਲਗੜ੍ਹ, ਇਕਬਾਲ ਕੌਰ ਉਦਾਸੀ, ਹਰਵਿੰਦਰ ਸਿੰਘ ਜੌੜਕੀਆਂ, ਬਲਵਿੰਦਰ ਸਿੰਘ ਘਰਾਂਗਣਾ, ਪ੍ਰਗਟ ਸਿੰਘ ਜਾਮਾਰਾਏ, ਕਾ. ਰਾਜਵਿੰਦਰ ਸਿੰਘ ਰਾਣਾ, ਜਸਬੀਰ ਕੌਰ ਨੱਤ, ਸਿਕੰਦਰ ਸਿੰਘ ਘਰਾਂਗਣਾ, ਕਾ. ਅਮੀ ਲਾਲ ਬਠਿੰਡਾ, ਨਰਿੰਦਰ ਕੌਰ ਬੁਰਜ ਹਮੀਰਾ, ਘੁਮੰਡ ਸਿੰਘ ਖ਼ਾਲਸਾ ਉਗਰਾਹਾਂ, ਧੰਨਾ ਸਿੰਘ ਟਾਹਲੀਆਂ, ਗੁਰਸੇਵਕ ਸਿੰਘ ਮਾਨ ਆਦਿ ਸਨ। ਲੋਕ ਗਾਇਕ ਅਜਮੇਰ ਅਕਲੀਆ ਨੇ ਇਨਕਲਾਬੀ ਗੀਤਾਂ ਨਾਲ ਰੰਗ ਬੰਨ੍ਹਿਆ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਰਾਸਤੀ ਮੇਲੇ ਦੀ ਧੂਮ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾਈ ਜਾਵੇ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ...
Ad Position 24