ਦਿਆਲਪੁਰਾ ਮਿਰਜ਼ਾ ਦੀ ‘ਲੋਕ ਮਿਲਣੀ’ ਨੇ ਧਾਰਿਆ ਵਿਸ਼ਾਲ ਰੈਲੀ ਦਾ ਰੂਪ
ਭਗਤਾ ਭਾਈਕਾ, 24 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਆਮ ਆਦਮੀ ਪਾਰਟੀ ਵਲੋਂ ‘ਪੰਜਾਬ ਵਾਸੀਆਂ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਮੁਹਿੰਮ ਤਹਿਤ ਕਰਵਾਇਆ ਗਿਆ ‘ਲੋਕ ਮਿਲਣੀ’ ਪ੍ਰੋਗਰਾਮ ਲੋਕਾਂ ਦੀ ਵੱਡੀ ਸ਼ਮੂਲੀਅਤ ਕਾਰਨ ਇਕ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ। ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਵਲੋਂ ਮਾਰਕਫੈਡ ਪੰਜਾਬ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ।
ਲ
ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਚੇਅਰਮੈਨ ਇੰਦਰਜੀਤ ਸਿੰਘ ਮਾਨ। ਤਸਵੀਰ: ਸੁਖਪਾਲ ਸਿੰਘ ਸੋਨੀ
25-08-2026
ਭਗਤਾ ਭਾਈਕਾ, 24 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਆਮ ਆਦਮੀ ਪਾਰਟੀ ਵਲੋਂ ‘ਪੰਜਾਬ ਵਾਸੀਆਂ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਮੁਹਿੰਮ ਤਹਿਤ ਕਰਵਾਇਆ ਗਿਆ ‘ਲੋਕ ਮਿਲਣੀ’ ਪ੍ਰੋਗਰਾਮ ਲੋਕਾਂ ਦੀ ਵੱਡੀ ਸ਼ਮੂਲੀਅਤ ਕਾਰਨ ਇਕ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ। ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਵਲੋਂ ਮਾਰਕਫੈਡ ਪੰਜਾਬ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਲੋਕਾਂ ਨਾਲ ਰੂਬਰੂ ਹੁੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ, ਲੋਕ ਭਲਾਈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਚੇਅਰਮੈਨ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਨੂੰ ਨੇੜਿਓਂ ਦੇਖਿਆ ਹੈ ਅਤੇ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ ਅਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਅਤੇ ਉਤਸ਼ਾਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਲਈ ਮਜ਼ਬੂਤ ਜਨ ਸਮਰਥਨ ਵਿਚ ਤਬਦੀਲ ਹੋਵੇਗਾ। ਚੇਅਰਮੈਨ ਮਾਨ ਨੇ ਕਿਹਾ ਕਿ ਦਿਆਲਪੁਰਾ ਮਿਰਜ਼ਾ ਵਿਚ ਹੋਇਆ ਇਹ ਵੱਡਾ ਇਕੱਠ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਦੀ ਤਸਵੀਰ ਪੇ ਸ਼ਕਰਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਪਰਿਵਾਰਕ ਸਾਂਝ ਵਾਲਾ ਹੈ। ਉਹ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਇਸ ਦੌਰਾਨ ਦਿਆਲਪੁਰਾ ਮਿਰਜ਼ਾ ਵਿਖੇ ਹੋਏ ਭਰਵੇਂ ਇਕੱਠ ਨੇ ਹਲਕੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹ ੈ। ਪ੍ਰੋਗਰਾਮ ਵਿਚ ਗੁਰਸੇਵਕ ਸਿੰਘ ਸੋਨੀ, ਤੀਰਥ ਸਿੰਘ ਸਿੱਧੂ ਸਮੇਤ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ, ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਾਵਾਂ, ਭੈਣਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।