25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦਫ਼ਤਰੀ ਕਰਮਚਾਰੀਆਂ ਦੀ ਹੜਤਾਲ ਜਾਰੀ, ਅੱਜ ਕੀਤੀ ਜਾਵੇਗੀ ਪੁਤਲਾ ਫੂਕ ਰੈਲੀ

ਮਾਨਸਾ, 24 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਦੀ ਹੜਤਾਲ ਜਾਰੀ ਹੈ। ਹੜਤਾਲ ਕਾਰਨ ਪਿਛਲੇ ਦਿਨਾਂ ਤੋਂ ਕੰਮ-ਧੰਦੇ ਆ ਰਹੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

Ad Position 21
No active advertisement
ਮਾਨਸਾ ਵਿਖੇ ਹੜਤਾਲ ਦੇ ਚੱਲਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦਫ਼ਤਰੀ ਕਰਮਚਾਰੀ। ਤਸਵੀਰ : ਸੇਮੀ ਮਾਨਸਾ 25-08-2026
ਮਾਨਸਾ, 24 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਦੀ ਹੜਤਾਲ ਜਾਰੀ ਹੈ। ਹੜਤਾਲ ਕਾਰਨ ਪਿਛਲੇ ਦਿਨਾਂ ਤੋਂ ਕੰਮ-ਧੰਦੇ ਆ ਰਹੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉੱਧਰ ਕਰਮਚਾਰੀਆਂ ਨੇ ਮੀਟਿੰਗ ਕਰ ਕੇ ਐਲਾਨ ਕੀਤਾ ਕਿ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ। ਯੂਨੀਅਨ ਆਗੂ ਪ੍ਰਤਾਪ ਸਿੰਘ ਖੁਡਾਲ, ਹਰਪ੍ਰੀਤ ਸਿੰਘ ਬਿੱਟੂ, ਜਸਵੰਤ ਸਿੰਘ ਮੌਜੋ, ਸੰਦੀਪ ਸਿੰਘ ਵਾਲੀਆ, ਸੁਖਵਿੰਦਰ ਸਿੰਘ, ਸਿਕੰਦਰ ਸਿੰਘ ਘਰਾਂਗਣਾ ਆਦਿ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਵਾਅਦੇ ’ਤੇ ਖਰਾ ਨਹੀਂ ਉੱਤਰ ਰਹੀ। ਉਨ੍ਹਾਂ ਦੱਸਿਆ ਕਿ 25 ਅਗਸਤ ਨੂੰ ਬਾਲ ਭਵਨ ਨੇੜੇ ਰੋਸ ਰੈਲੀ ਕਰਨ ਉਪਰੰਤ ਸੂਬਾ ਸਰਕਾਰ ਤੋਂ ਇਲਾਵਾ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ 27 ਅਗਸਤ ਨੂੰ ਸੂਬਾ ਪੱਧਰੀ ਸੱਦੇ ’ਤੇ ਪੰਜਾਬ ਮਹਾਂ ਬੰਦ ਰੱਖਿਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਹਨ। ਇਸ ਮੌਕੇ ਲੱਖਾ ਸਿੰਘ, ਪ੍ਰਦੀਪ ਸਿੰਘ, ਜਗਵਿੰਦਰ ਸਿੰਘ, ਰਵਿੰਦਰ ਸਿੰਘ, ਦੀਪਕ ਕੁਮਾਰ, ਮਨਜੀਤ ਸਿੰਘ, ਮੁਕੇਸ਼ ਕੁਮਾਰ, ਯਾਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਮਨਦੀਪ ਕੌਰ, ਹਰਬੰਸ ਕੌਰ, ਕਰਮਜੀਤ ਕੌਰ, ਗੁਰਜੀਤ ਕੌਰ, ਪਰਵਿੰਦਰ ਕੌਰ, ਅਮਨਦੀਪ ਕੌਰ, ਚੰਚਲ ਰਾਣੀ, ਕਿਰਨਪਾਲ ਕੌਰ, ਪੂਜਾ ਰਾਣੀ, ਸੰਦੀਪ ਕੌਰ ਅਤੇ ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੀ ਤਿਆਰੀ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਸੰਦੀਪ ਗਿੰਨੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਿਲ
Ad Position 24