26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਅਧਿਆਪਕ ਭਲਕੇ ਸਮੂਹਿਕ ਛੁੱਟੀ ’ਤੇ ਰਹਿ ਕੇ ਜ਼ਿਲ੍ਹਾ ਪੱਧਰ ’ਤੇ ਰੋਸ ਧਰਨਾ ਦੇਣਗੇ

ਮਾਨਸਾ, 25 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਵਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਰਹਿ ਕੇ ਜ਼ਿਲ੍ਹਾ ਪੱਧਰੀ ਐਕਸ਼ਨ ’ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਬਕਾਇਦਾ ਪੱਤਰ ਵੀ ਸੌਂਪਿਆ।

Ad Position 21
No active advertisement
ਅਜੀਤ ਡੈਸਕ 26-08-2026
ਮਾਨਸਾ, 25 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਵਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਰਹਿ ਕੇ ਜ਼ਿਲ੍ਹਾ ਪੱਧਰੀ ਐਕਸ਼ਨ ’ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਬਕਾਇਦਾ ਪੱਤਰ ਵੀ ਸੌਂਪਿਆ। ਗੌਰਵੈਟ ਟੀਚਰ ਯੂਨੀਅਨ ਦੇ ਗੁਰਦਾਸ ਸਿੰਘ ਰਾਏਪੁਰ, ਡੀ.ਟੀ.ਐਫ਼. ਦੇ ਅਮੋਲਕ ਡੇਲੂਆਣਾ ਤੇ ਕਰਮਜੀਤ ਸਿੰਘ ਤਾਮਕੋਟ, ਬੀ.ਐੱਡ ਫ਼ਰੰਟ ਦੇ ਦਰਸ਼ਨ ਸਿੰਘ ਅਲੀਸ਼ੇਰ, ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਦੇ ਧਰਮਿੰਦਰ ਸਿੰਘ ਹੀਰੇਵਾਲਾ, ਹੈੱਡਮਾਸਟਰ ਐਸੋਸੀਏਸ਼ਨ ਦੇ ਹਰਪ੍ਰੀਤ ਸਿੰਘ ਜੱਸਲ, ਪ੍ਰਿੰਸੀਪਲ ਐਸੋਸੀਏਸ਼ਨ ਦੇ ਕਸ਼ਮੀਰ ਸਿੰਘ ਅਤੇ 4161 ਯੂਨੀਅਨ ਦੇ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਲਗਾਤਾਰ ਟਾਲ-ਮਟੋਲ ਵਾਲੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਗਿਆ, ਜਿਸ ਕਰ ਕੇ ਕਰਮਚਾਰੀਆਂ ’ਚ ਭਾਰੀ ਰੋਸ ਹੈ। ਅਧਿਆਪਕ ਆਗੂ ਹੰਸਾ ਸਿੰਘ, ਰਾਜਵਿੰਦਰ ਸਿੰਘ ਬਹਿਣੀਵਾਲ, ਲਖਵਿੰਦਰ ਮਾਨ ਅਤੇ ਜਸਵਿੰਦਰ ਸਿੰਘ ਹੈੱਡਮਾਸਟਰ ਨੇ ਮੰਗ ਉਠਾਈ ਕਿ ਪੁਰਾਣੀ ਪੈਨਸ਼ਨ ਸਕੀਮ, ਪੁਰਾਣੀ ਤਨਖ਼ਾਹ ਸਕੇਲ, 37 ਭੱਤੇ ਬਹਾਲ ਕੀਤੇ ਜਾਣ, ਬਕਾਇਆ 18 ਪ੍ਰਤੀਸ਼ਤ ਡੀ.ਏ. ਤੁਰੰਤ ਜਾਰੀ ਕਰਨ ਦੇ ਨਾਲ ਹੀ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਤੇ ਏ.ਸੀ.ਪੀ. ਸਕੀਮ ਲਾਗੂ ਕਰਨ ਸਮੇਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਸ ਮੌਕੇ ਸਤੀਸ਼ ਕੁਮਾਰ, ਨਵੀਨ ਬੋਹਾ, ਮਨਮੋਹਨ ਸਿੰਘ, ਜਸਵੀਰ ਭੰਮੇ, ਉਮੇਸ਼ ਕੁਮਾਰ, ਹੈੱਡਮਾਸਟਰ ਮਨਦੀਪ ਸਿੰਘ, ਜਗਜੀਤ ਸਿੰਘ, ਪ੍ਰਸ਼ੋਤਮ ਸਿੰਘ, ਕੁਲਦੀਪ ਸਿੰਘ ਅੱਕਾਂਵਾਲੀ, ਸੁਖਜਿੰਦਰ ਸਿੰਘ ਅਗਰੋਈਆਂ, ਸੰਦੀਪ ਕੁਮਾਰ ਢੰਡ, ਦਮਨਜੀਤ ਸਿੰਘ, ਜਸਵਿੰਦਰ ਕੁਮਾਰ, ਸਹਿਦੇਵ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 1 ਸਤੰਬਰ ਦੀ ਦਿੱਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਵੱਖ-ਵੱਖ ਪਿੰਡਾਂ ’ਚ ਕੀਤੀਆਂ ਮੀਟਿੰਗਾਂ ਅਗਲੀ ਖ਼ਬਰ ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਵਲੋਂ ਕੱਲ੍ਹ ਦੀ ਹੜਤਾਲ ’ਚ ਸ਼ਮੂਲੀਅਤ ਕਰਨ ਦਾ ਐਲਾਨ
Ad Position 24