27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਡੀ.ਏ. ਤੇ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕੀਤੇ ਰੋਸ ਪ੍ਰਦਰਸ਼ਨ * ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ’ਚ ਧਰਨੇ ਲਗਾਏ * ਕਿਹਾ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕਰਾਂਗੇ

ਮਾਨਸਾ, 27 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਜ਼ਿਲ੍ਹੇ ਦੇ ਸਰਕਾਰੀ ਕਰਮਚਾਰੀਆਂ ਨੇ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ। ਰੋਸ ਮੁਜ਼ਾਹਰਿਆਂ ’ਚ ਸੇਵਾ ਮੁਕਤ ਕਰਮਚਾਰੀ ਵੀ ਵੱਡੀ ਗਿਣਤੀ ’ਚ ਸ਼ਾਮਿਲ ਹੋਏ।

Ad Position 21
No active advertisement
ਮਾਨਸਾ ਵਿਖੇ ਧਰਨੇ ’ਚ ਸ਼ਾਮਿਲ ਵੱਡੀ ਗਿਣਤੀ ’ਚ ਔਰਤਾਂ। ਤਸਵੀਰ : ਸੇਮੀ ਮਾਨਸਾ 28-08-2026

ਮਾਨਸਾ, 27 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਜ਼ਿਲ੍ਹੇ ਦੇ ਸਰਕਾਰੀ ਕਰਮਚਾਰੀਆਂ ਨੇ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ। ਰੋਸ ਮੁਜ਼ਾਹਰਿਆਂ ’ਚ ਸੇਵਾ ਮੁਕਤ ਕਰਮਚਾਰੀ ਵੀ ਵੱਡੀ ਗਿਣਤੀ ’ਚ ਸ਼ਾਮਿਲ ਹੋਏ। ਬੱਸ ਸਟੈਂਡ ਮਾਨਸਾ ਤੋਂ ਡੀ. ਸੀ. ਦਫ਼ਤਰ ਤੱਕ ਮਾਰਚ ਕੱਢਣ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਧਰਨਾ ਲਗਾਇਆ ਗਿਆ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਅਤੇ ਮੁੱਖ ਮੰਤਰੀ ਮੀਟਿੰਗਾਂ ਦਾ ਸਮਾਂ ਦੇ ਕੇ ਮੁਲਤਵੀ ਕਰ ਰਹੇ ਹਨ , ਜਿਸ ਕਰ ਕੇ ਕਰਮਚਾਰੀਆਂ ’ਚ ਰੋਹ ਹੋਰ ਫੈਲ ਰਿਹਾ ਹੈ। ਸੰਬੋਧਨ ਕਰਦਿਆਂ ਸਿਕੰਦਰ ਸਿੰਘ ਘਰਾਂਗਣਾ, ਪ੍ਰਤਾਪ ਸਿੰਘ ਖੁਡਾਲ, ਹਰਪ੍ਰੀਤ ਸਿੰਘ ਬਿੱਟੂ, ਨਰਿੰਦਰ ਸਿੰਘ ਮਾਖਾ, ਦਰਸ਼ਨ ਸਿੰਘ ਅਲੀਸ਼ੇਰ, ਧਰਮਿੰਦਰ ਸਿੰਘ ਹੀਰੇਵਾਲਾ, ਰਾਜ ਕੁਮਾਰ ਰੰਗਾ, ਜਸਵੀਰ ਸਿੰਘ ਖ਼ਾਲਸਾ, ਨੇ ਕਿਹਾ ਕਿ ਸਮੁੱਚੇ ਮੁਲਾਜ਼ਮ ਤੇ ਪੈਨਸ਼ਨਰਜ਼ ਪਿਛਲੇ ਸਮੇਂ ਤੋਂ ਸੰਘਰਸ਼ ਦੇ ਰਾਹ ਪਏ ਹੋਏ ਹਨ ਪਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਮੰਗ ਕੀਤੀ ਕਿ ਵਲੋਂ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, 18 ਪ੍ਰਤੀਸ਼ਤ ਡੀ.ਏ. ਬਕਾਇਆ ਜਾਰੀ ਕਰਨ ਦੇ ਨਾਲ ਹੀ ਹੋਰ ਸਾਰੀਆਂ ਮੰਗਾਂ ਮੰਨੀਆਂ ਜਾਣ। ਇਸੇ ਤਰ੍ਹਾਂ ਮੁੱਖ ਮੰਤਰੀ ਦੀ ਮਾਨਸਾ ਆਮਦ ਸਮੇਂ ਮੁਲਾਜ਼ਮਾਂ ’ਤੇ ਦਰਜ ਮੁਕੱਦਮੇ ਰੱਦ ਕੀਤੇ ਜਾਣ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਮੰਨਣ ਤੱਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਪ੍ਰਗਟ ਸਿੰਘ ਚਹਿਲ, ਅਮਨਦੀਪ ਸ਼ਰਮਾ, ਜਗਦੇਵ ਸਿੰਘ ਘੁਰਕਣੀ, ਸੰਦੀਪ ਸਿੰਘ, ਲਖਨਪਾਲ, ਕਰਮਜੀਤ ਸਿੰਘ ਤਾਮਕੋਟ, ਹੰਸਾ ਸਿੰਘ ਡੇਲੂਆਣਾ, ਰਾਜਵਿੰਦਰ ਮੀਰ, ਕੇਵਲ ਸਿੰਘ, ਜਸਵੰਤ ਸਿੰਘ ਮੌਜੋ, ਨਵੀਨ ਬੋਹਾ, ਰਾਜੇਸ਼ ਬੁਢਲਾਡਾ, ਗੁਰਜੀਤ ਸਿੰਘ ਲਾਲਿਆਂਵਾਲੀ, ਰਾਜਵਿੰਦਰ ਸਿੰਘ ਬਹਿਣੀਵਾਲ, ਲਖਵਿੰਦਰ ਸਿੰਘ ਮਾਨ, ਜੋਗਿੰਦਰ ਸਿੰਘ ਬਰੇ੍ਹ, ਕੁਲਦੀਪ ਸਿੰਘ ਖੋਖਰ, ਧੰਨਾ ਮੱਲ ਗੋਇਲ, ਸਮਰਜੀਤ ਸਿੰਘ ਅਤਲਾ, ਜਗਜੀਵਨ ਸਿੰਘ ਆਲੀਕੇ, ਅਮੋਲਕ ਸਿੰਘ ਡੇਲੂਆਣਾ, ਗੁਰਦਾਸ ਸਿੰਘ ਰਾਏਪੁਰ, ਗੁਲਜ਼ਾਰ ਬਰੇਟਾ, ਰਾਕੇਸ਼ ਕੁਮਾਰ, ਰਾਜਵੀਰ ਕੌਰ, ਸਰਬਜੀਤ ਕੌਰ, ਰਾਜਵਿੰਦਰ ਕੌਰ, ਰੇਨੂੰ ਸਿੰਗਲਾ, ਸ਼ਰਨਜੀਤ ਕੌਰ, ਦੀਪ ਸਿਖਾ, ਮੀਨਾਕਸ਼ੀ ਗੋਇਲ, ਮਨਮਿੰਦਰ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੌਰ, ਕਰਮਵੀਰ ਕੌਰ, ਹਰਜੀਤ ਕੌਰ ਆਦਿ ਸਨ। ਦੂਸਰੇ ਪਾਸੇ ਕਰਮਚਾਰੀਆਂ ਦੀ ਛੁੱਟੀ ਕਾਰਨ ਸਰਕਾਰੀ ਦਫ਼ਤਰ ਭਾਂ-ਭਾਂ ਕਰ ਰਹੇ ਸਨ ਜਦਕਿ ਕੰਮ-ਧੰਦੇ ਆਏ ਲੋਕ ਨਿਰਾਸ਼ ਵਾਪਸ ਪਰਤੇ। ਸਿਵਲ ਸਰਜਨ ਦਫ਼ਤਰ ਤਾਂ ਬੰਦ ਰਿਹਾ ਪਰ ਐਮਰਜੈਂਸੀ ਸੇਵਾਵਾਂ ਬਹਾਲ ਰਹੀਆਂ। ਬੁਢਲਾਡਾ ’ ਚ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਹੜਤਾਲ ਦੇ ਸੱਦੇ ਦੌਰਾਨ ਸਥਾਨਕ ਸ਼ਹਿਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਵੀ ਕੰਮ ਬੰਦ ਰੱਖ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਥਾਨਕ ਮਾਰਕਫੈੱਡ ਦਫ਼ਤਰ ਵਿਖੇ ਮਾਰਕਫੈੱਡ ਰਿਟਾਇਰਡ ਐਸੋਸੀਏਸ਼ਨ, ਆਨ ਡਿਊਟੀ ਮੁਲਾਜ਼ਮਾਂ ਅਤੇ ਆਊਟਸੋਰਸ ਮੁਲਾਜ਼ਮਾਂ ਵਲੋਂ ਹੜਤਾਲ ਦਾ ਸਮਰਥਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੰਬੋਧਨ ਕਰਦਿਆਂ ਚੰਡੀਗੜ੍ਹ/ਪੰਜਾਬ ਮਾਰਕਫੈੱਡ ਰਿਟਾਇਰਡ ਫ਼ੀਲਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਹਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸੇ ਤਰ੍ਹਾਂ ਸਥਾਨਕ ਮਾਰਕਿਟ ਕਮੇਟੀ ਕਰਮਚਾਰੀਆਂ ਵਲੋਂ ਵੀ ਸਮੂਹਿਕ ਛੁੱਟੀ ਲੈ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਆਪਸ਼ਨ ਰਿਕਾਰਡਰ ਕੁਲਦੀਪ ਸਿੰਘ ਅਤੇ ਸੇਵਾ ਮੁਕਤ ਮੁਲਾਜ਼ਮ ਜਥੇਬੰਦੀ ਦੇ ਆਗੂ ਕੁਲਦੀਪ ਕੁਮਾਰ ਨੇ ਕਿਹਾ ਕਿ ਸੂਬੇ ਦੇ ਹੇਠਲੇ ਦਫ਼ਤਰਾਂ ਤੋਂ ਲੈ ਕੇ ਪੰਜਾਬ ਸਕੱਤਰੇਤ ਚੰਡੀਗੜ੍ਹ ਤੱਕ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਦਿਖਾਈ ਏਕਤਾ ਨੇ ਪੰਜਾਬ ਸਰਕਾਰ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਨਗਰ ਪੰਚਾਇਤ ਦਫ਼ਤਰ ਸਰਦੂਲਗੜ੍ਹ ਅੱਗੇ ਮੁਲਾਜ਼ਮਾਂ ਦਾ ਧਰਨਾ ਸਰਦੂਲਗੜ੍ਹ ਤੋਂ ਜੀ. ਐਮ. ਅਰੋੜਾ ਅਨੁਸਾਰ- ਸਥਾਨਕ ਸ਼ਹਿਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਵੀ ਸਮੂਹਿਕ ਛੁੱਟੀ ’ਤੇ ਰਹੇ। ਇੱਥੇ ਨਗਰ ਪੰਚਾਇਤ ਦਫ਼ਤਰ ਅੱਗੇ ਲਗਾਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ, ਜਿਸ ਕਰ ਕੇ ਕਰਮਚਾਰੀਆਂ ’ਚ ਫੈਲਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ 2022 ਤੋਂ ਬਾਅਦ ਦਾ ਬਕਾਇਆ ਡੀ. ਏ. ਜਾਰੀ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਵੱਖ-ਵੱਖ ਵਿਭਾਗਾਂ ’ਚ ਕੰਮ ਕਰ ਰਹੇ ਕੱਚੇ ਤੇ ਆਊਟਸੋਰਸ ਮੁਲਾਜ਼ਮ ਪੱਕੇ ਕੀਤੇ ਜਾਣ ਆਦਿ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬੋਹੜ ਸਿੰਘ, ਯਾਦਵਿੰਦਰ ਸਿੰਘ, ਲਖਵਿੰਦਰ ਸਿੰਘ, ਦੀਪਕ ਕੁਮਾਰ, ਮੋਹਿਤ ਕੁਮਾਰ, ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ। ਬਰੇਟਾ ’ਚ ਹੜਤਾਲ ਕਾਰਨ ਸਰਕਾਰੀ ਦਫ਼ਤਰ ਰਹੇ ਬੰਦ ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਮਹਾਂ ਹੜਤਾਲ ਦੇ ਸੱਦੇ ’ਤੇ ਬਰੇਟਾ ਅਤੇ ਇਲਾਕੇ ’ਚ ਅਸਰ ਦੇਖਣ ਨੂੰ ਮਿਲਿਆ। ਹੜਤਾਲ ਕਾਰਨ ਇਲਾਕੇ ਦੇ ਸਮੂਹ ਸਰਕਾਰੀ ਵਿਭਾਗਾਂ ਦਾ ਕੰਮ ਮੁਕੰਮਲ ਤੌਰ ’ਤੇ ਠੱਪ ਰਿਹਾ। ਦਫ਼ਤਰਾਂ ’ਚ ਸੁੰਨਸਾਨ ਦਿਖਾਈ ਦਿੱਤੀ। ਬਰੇਟਾ ਦੇ ਤਹਿਸੀਲ ਦਫ਼ਤਰ, ਬਿਜਲੀ ਦਫ਼ਤਰ, ਜਲ ਸਪਲਾਈ ਅਤੇ ਸੈਨੀਟੇਸ਼ਨ, ਇਲਾਕੇ ਦੇ ਸਕੂਲਾਂ, ਕਾਲਜ ’ਚ ਵੀ ਮੁਲਾਜ਼ਮਾਂ ਦੀ ਛੁੱਟੀ ਕਾਰਨ ਕੰਮ ਪ੍ਰਭਾਵਿਤ ਦਿਖਾਈ ਦਿੱਤਾ। ਭੀਖੀ ਦੇ ਸਰਕਾਰੀ ਅਦਾਰੇ ਰਹੇ ਬੰਦ ਭੀਖੀ ਤੋਂ ਬਲਕਾਰ ਸਿੰਘ ਸਹੋਤਾ ਅਨੁਸਾਰ- ਸਥਾਨਕ ਕਸਬੇ ਦੇ ਸਰਕਾਰੀ ਅਦਾਰੇ ਮਾਰਕੀਟ ਕਮੇਟੀ, ਸਬ ਤਹਿਸੀਲ, ਨਗਰ ਪੰਚਾਇਤ, ਸੀ.ਡੀ.ਪੀ.ਓ ਦਫ਼ਤਰਾਂ ਤੋਂ ਇਲਾਵਾ ਸਰਕਾਰੀ ਹਸਪਤਾਲ ਅਤੇ ਮੁਹੱਲਾ ਕਲੀਨਿਕ ਵਿਖੇ ਓ.ਪੀ.ਡੀ ਸੇਵਾਵਾਂ ਬੰਦ ਰੱਖ ਕੇ ਸਰਕਾਰ ਖ਼ਿਲਾਫ਼ ਰੋਸ ਦਾ ਇਜ਼ਹਾਰ ਕੀਤਾ। ਮੁਲਾਜ਼ਮ ਆਗੂ ਨਵਦੀਪ ਰਿਸ਼ੀ, ਸੰਦੀਪ ਕੌਰ, ਜਸਵੰਤ ਸਿੰਘ ਆਦਿ ਨੇ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਲਮਕ ਰਹੇ ਡੀ.ਏ ਜਾਰੀ ਕਰਨ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਹਾਲੇ ਵੀ ਸਰਕਾਰ ਨੇ ਟਾਲ ਮਟੋਲ ਵਾਲੀ ਨੀਤੀ ਜਾਰੀ ਰੱਖੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਬੋਹਾ ਖੇਤਰ ਦੇ ਮੁਲਾਜ਼ਮ ਮਹਾਂ ਹੜਤਾਲ ’ਤੇ ਗਏ ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ- ਬੋਹਾ ਕਸਬੇ ’ਚ ਪੰਜਾਬ ਬੰਦ ਦੇ ਚੱਲਦਿਆਂ ਸਾਰੇ ਸਰਕਾਰੀ ਦਫ਼ਤਰ ਅਤੇ ਸਕੂਲ ਬੰਦ ਰਹੇ। ਸਮੂਹਿਕ ਛੁੱਟੀ ’ਤੇ ਗਏ ਮੁਲਾਜ਼ਮਾਂ ਵਲੋਂ ਰੋਸ ਕੀਤੀ ਗਈ। ਆਗੂਆਂ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਪੂਰਾ ਨਹੀਂ ਹੋਇਆ। ਝੁਨੀਰ ਦੇ ਦਫ਼ਤਰਾਂ ’ਚ ਸੁੰਨਸਾਨ ਰਹੀ ਝੁਨੀਰ ਤੋਂ ਸੰਜੀਵ ਸਿੰਗਲਾ ਅਨੁਸਾਰ- ਕਰਮਚਾਰੀਆਂ ਵਲੋਂ ਲਈ ਸਮੂਹਿਕ ਛੁੱਟੀ ਕਾਰਨ ਸਥਾਨਕ ਕਸਬੇ ਦੇ ਸਰਕਾਰੀ ਦਫ਼ਤਰਾਂ ’ਚ ਸੁੰਨਸਾਨ ਰਹੀ। ਸਰਕਾਰ ਦੇ ਗ਼ਲਤ ਫ਼ੈਸਲਿਆਂ ਕਰ ਕੇ ਮੁਲਾਜ਼ਮ ਅਤੇ ਆਮ ਲੋਕ ਪੂਰੀ ਤਰ੍ਹਾਂ ਨਾਰਾਜ਼ ਹਨ।

Ad Position 22
No active advertisement
ਪਿਛਲੀ ਖ਼ਬਰ ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਲਾਹਣ ਬਰਾਮਦ ਅਗਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਦੀ ਹੋਈ ਬਲਾਕ ਪੱਧਰੀ ਮੀਟਿੰਗ
Ad Position 24