ਵਰਿੰਦਰ ਸੋਨੀ ਮਾਰਕੀਟ ਕਮੇਟੀ ਭੀਖੀ ਦੇ ਮੁੜ ਚੇਅਰਮੈਨ ਨਿਯੁਕਤ
ਭੀਖੀ, 27 ਅਗਸਤ (ਬਲਕਾਰ ਸਿੰਘ ਸਹੋਤਾ)- ਮਾ: ਵਰਿੰਦਰ ਸੋਨੀ ਨੂੰ ਕਰੀਬ 3 ਮਹੀਨੇ ਬਾਅਦ ਸਰਕਾਰ ਵਲੋਂ ਮਾਰਕੀਟ ਕਮੇਟੀ ਭੀਖੀ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 29 ਮਈ ਨੂੰ ਦਸਤਾਵੇਜ਼ੀ ਤਰੁੱਟੀਆਂ ਕਾਰਨ ਪਦਮੁਕਤ ਕਰ ਦਿੱਤਾ ਸੀ ਪ੍ਰੰਤੂ ਹੁਣ ਲੋੜੀਂਦੀਆਂ ਕਾਰਵਾਈ ਪੂਰੀ ਕਰ ਕੇ ਮੁੜ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ।
ਭੀਖੀ, 27 ਅਗਸਤ (ਬਲਕਾਰ ਸਿੰਘ ਸਹੋਤਾ)- ਮਾ: ਵਰਿੰਦਰ ਸੋਨੀ ਨੂੰ ਕਰੀਬ 3 ਮਹੀਨੇ ਬਾਅਦ ਸਰਕਾਰ ਵਲੋਂ ਮਾਰਕੀਟ ਕਮੇਟੀ ਭੀਖੀ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 29 ਮਈ ਨੂੰ ਦਸਤਾਵੇਜ਼ੀ ਤਰੁੱਟੀਆਂ ਕਾਰਨ ਪਦਮੁਕਤ ਕਰ ਦਿੱਤਾ ਸੀ ਪ੍ਰੰਤੂ ਹੁਣ ਲੋੜੀਂਦੀਆਂ ਕਾਰਵਾਈ ਪੂਰੀ ਕਰ ਕੇ ਮੁੜ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ ਅਤੇ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਠਨ ਦੀ ਮਜ਼ਬੂਤੀ ਲਈ ਹੋਰ ਮਿਹਨਤ, ਸਿਰੜ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।