28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਾਨ ਸਰਕਾਰ ਔਰਤ ਦੇ ਸਵੈਮਾਣ ਨੂੰ ਉੱਚਾ ਚੁੱਕਣ ਲਈ ਵਚਨਬੱਧ - ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ

ਬਠਿੰਡਾ, 27 ਅਗਸਤ (ਵੀਰਪਾਲ ਸਿੰਘ)- ਪੰਜਾਬ ਦੀ ਮਾਨ ਸਰਕਾਰ ਵਲੋਂ ਔਰਤਾਂ ਸਵੈਮਾਨ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਦੀ ਹਰ ਔਰਤ ਨੂੰ ਆਤਮਨਿਰਭਰ ਬਣਾਇਆ ਗਿਆ ਜਿਸ ਚਰਚਾ ਪੂਰੇ ਦੇਸ਼ ਦੀਆਂ ਔਰਤਾਂ ਵਿਚ ਚਲ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਵਲੋਂ ਅਜੀਤ ਸਬ ਆਫ਼ਿਸ ਬਠਿੰਡਾ ਦੇ ਦਫ਼ਤਰ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦੇ ਹੋਏ ਕੀਤਾ ਗਿਆ ਉਨ੍ਹਾਂ ਅੱਗੇ ਪੰਜਾਬ ਦੀਆਂ ਸਮੂਹ ਔਰਤਾਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੰਦਿਆ ਹੋਇਆਂ ਕਿਹਾ ਕਿ ਰੱਖੜੀ ਦਾ ਪਵਿੱਤਰ ਤਿਉਹਾਰ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸਨੇਹ ਦਾ ਪ੍ਰਤੀਕ ਹੈ।

Ad Position 21
No active advertisement
ਜੀਦਾ ਨੇ ਪੰਜਾਬ ਦੀਆਂ ਔਰਤਾਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ 28-08-2026
ਬਠਿੰਡਾ, 27 ਅਗਸਤ (ਵੀਰਪਾਲ ਸਿੰਘ)- ਪੰਜਾਬ ਦੀ ਮਾਨ ਸਰਕਾਰ ਵਲੋਂ ਔਰਤਾਂ ਸਵੈਮਾਨ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਦੀ ਹਰ ਔਰਤ ਨੂੰ ਆਤਮਨਿਰਭਰ ਬਣਾਇਆ ਗਿਆ ਜਿਸ ਚਰਚਾ ਪੂਰੇ ਦੇਸ਼ ਦੀਆਂ ਔਰਤਾਂ ਵਿਚ ਚਲ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਵਲੋਂ ਅਜੀਤ ਸਬ ਆਫ਼ਿਸ ਬਠਿੰਡਾ ਦੇ ਦਫ਼ਤਰ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦੇ ਹੋਏ ਕੀਤਾ ਗਿਆ ਉਨ੍ਹਾਂ ਅੱਗੇ ਪੰਜਾਬ ਦੀਆਂ ਸਮੂਹ ਔਰਤਾਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੰਦਿਆ ਹੋਇਆਂ ਕਿਹਾ ਕਿ ਰੱਖੜੀ ਦਾ ਪਵਿੱਤਰ ਤਿਉਹਾਰ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸਨੇਹ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਸਿਰਫ਼ ਭੈਣ ਦੀ ਰੱਖਿਆ ਦਾ ਸੰਕਲਪ ਹੀ ਨਹੀਂ ਦਿਵਾਉਂਦਾ, ਸਗੋਂ ਸਮਾਜ ਵਿਚ ਔਰਤ ਦੇ ਸਨਮਾਨ, ਸਵੈਮਾਨ ਅਤੇ ਅਧਿਕਾਰਾਂ ਨੂੰ ਉੱਚਾ ਚੁੱਕਣ ਲਈ ਵੀ ਪ੍ਰੇਰਿਤ ਕਰਦਾ ਹੈ। ਔਰਤ ਸਾਡੇ ਸਮਾਜ ਦੀ ਮਜ਼ਬੂਤ ਨੀਂਹ ਹੈ ਅਤੇ ਉਹ ਜੀਵਨ ਦੇ ਹਰ ਪੜਾਅ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਸਾਨੂੰ ਔਰਤ ਦੇ ਹਰ ਰੂਪ-ਮਾਂ, ਭੈਣ, ਪਤਨੀ ਅਤੇ ਧੀ ਨੂੰ ਪੂਰਨ ਸਤਿਕਾਰ, ਸੁਰੱਖਿਆ ਅਤੇ ਬਰਾਬਰ ਦੇ ਅਧਿਕਾਰ ਦੇਣੇ ਚਾਹੀਦੇ ਹਨ। ਕਿਸੇ ਵੀ ਸਮਾਜ ਦੀ ਤਰੱਕੀ ਉਸ ਸਮੇਂ ਹੀ ਸੰਭਵ ਹੈ, ਜਦੋਂ ਉੱਥੇ ਔਰਤਾਂ ਨੂੰ ਸਨਮਾਨ ਅਤੇ ਬਰਾਬਰੀ ਦਾ ਦਰਜਾ ਮਿਲੇ। ਧੀਆਂ ਨੂੰ ਸਿੱਖਿਆ, ਆਤਮਨਿਰਭਰਤਾ ਅਤੇ ਆਪਣੇ ਸੁਪਨੇ ਪੂਰੇ ਕਰਨ ਦੇ ਮੌਕੇ ਦੇਣਾ ਸਾਡੀ ਸਾਂ ਝੀ ਜ਼ਿੰਮੇਵਾਰੀ ਹੈ। ਰੱਖੜੀ ਦੇ ਇਸ ਪਵਿੱਤਰ ਮੌਕੇ ‘ਤੇ ਸਾਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਔਰਤਾਂ ਦੀ ਇੱਜ਼ਤ ਅਤੇ ਸਵੈਮਾਨ ਦੀ ਰੱਖਿਆ ਕਰਾਂਗੇ ਅਤੇ ਉਨ੍ਹਾਂ ਨਾਲ ਹਰ ਖੇਤਰ ਵਿਚ ਬਰਾਬਰੀ ਦਾ ਵਿਵਹਾਰ ਕਰਾਂਗੇ। ਆਓ, ਇਸ ਰੱਖੜੀ ਨੂੰ ਸਿਰਫ਼ ਰੱਖਿਆ ਦਾ ਨਹੀਂ, ਸਗੋਂ ਸਤਿਕਾਰ, ਬਰਾਬਰੀ ਅਤੇ ਮਜ਼ਬੂਤ ਸਮਾਜ ਦੇ ਸੰਕਲਪ ਦਾ ਤਿਉਹਾਰ ਬਣਾਈਏ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਸੇਵਾਵਾਂ ਨੂੰ ਦਰਕਿਨਾਰ ਕਰਕੇ ‘ਆਪ’ ਦੁਬਾਰਾ ਸੱਤਾ ਦੀ ਝਾਕ ਨਾ ਰੱਖੇ- ਯੂਨੀਅਨ ਅਗਲੀ ਖ਼ਬਰ ਥਰਮਲ ਲਹਿਰਾ ਮੁਹੱਬਤ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਿਆਰੇਬਾਜ਼ੀ
Ad Position 24