ਆਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਕਰਦੇ ਗਿਆਨੀ ਜਗਤਾਰ ਸਿੰਘ।
ਡੀ.ਏ.ਵੀ. ਕਾਲਜ ਬਠਿੰਡਾ ਵਿਚ ਸਟਾਫ਼ ਸੈਕਟਰੀ ਦੀ ਚੋਣ ਮੁਕੰਮਲ
ਤਲਵੰਡੀ ਸਾਬੋ, 28 ਅਗਸਤ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ‘ਚ ਬੰਦ ‘ਬੰਦੀ ਸਿੰਘਾਂ’ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ‘ਚ ਕਰਵਾਏ ਜਾ ਰਹੇ ਸ੍ਰੀ ਆਖੰਡ ਪਾਠਾਂ ਦੀ ਲੜੀ ਚ ਅੱਜ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਪਾਏ ਜਾਣਗੇ। ਅੱਜ ਤਖਤ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ।
ਆ
ਆਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਕਰਦੇ ਗਿਆਨੀ ਜਗਤਾਰ ਸਿੰਘ।
29-08-2026
ਤਲਵੰਡੀ ਸਾਬੋ, 28 ਅਗਸਤ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ‘ਚ ਬੰਦ ‘ਬੰਦੀ ਸਿੰਘਾਂ’ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ‘ਚ ਕਰਵਾਏ ਜਾ ਰਹੇ ਸ੍ਰੀ ਆਖੰਡ ਪਾਠਾਂ ਦੀ ਲੜੀ ਚ ਅੱਜ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਪਾਏ ਜਾਣਗੇ। ਅੱਜ ਤਖਤ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਆਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ। ਆਰੰਭਤਾ ਉਪਰੰਤ ਗੱਲਬਾਤ ਕਰਦਿਆਂ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜੂਦ ਵੱਡੀ ਗਿਣਤੀ ‘ਸਿੱਖ ਬੰਦੀ’ ਜੇਲ੍ਹਾਂ ‘ਚ ਡੱਕੇ ਹੋਏ ਹਨ, ਸਮੁੱਚੀ ਕੌਮ ਬੰਦੀ ਸਿੰਘਾਂ ਦੀ ਰਿਹਾਈ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੀ ਹੈ ਪਰ ਸਰਕਾਰਾਂ ਦੀ ਪਹੁੰਚ ਹਮੇਸ਼ਾ ਨਾਕਾਰਤਮਿਕ ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਦੀ ਅਰਦਾਸ ਵਿਚ ਅਥਾਹ ਸਕਦੀ ਹੈ ਤੇ ਜਦੋਂ ਉਹ ਸੱਚੇ ਮਨ ਨਾਲ ਅਰਦਾਸ ਕਰਦਾ ਹੈ ਉਸ ਨੂੰ ਅਕਾਲ ਪੁਰਖ ਪ੍ਰਵਾਨ ਕਰਦਾ ਹੈ ਇਸ ਲਈ 29 ਅਗਸਤ ਨੂੰ ਆਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ ਜਾਵੇਗੀ। ਅਰਦਾਸ ਦੌਰਾਨ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹਿਣਗੇ। ਆਰੰਭਤਾ ਮੌਕੇ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੀਤ ਮੈਨੇਜਰ ਗੁਰਦੇਵ ਸਿੰਘ ਸੰਧੂ, ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ ਤੇ ਕਥਾਵਾਚਕ ਗਿਆਨੀ ਆਲਮ ਸਿੰਘ ਮੌਜੂਦ ਸਨ। ਉੱਧਰ ਵੱਖਰੇ ਬਿਆਨ ਰਾਹੀਂ ਤਖਤ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ 29 ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਜਾਣ ਵਾਲੀ ਅਰਦਾਸ ‘ਚ ਸਮੁੱਚੀਆਂ ਸਿੱਖ ਸੰਗਤਾਂ ਨੂੰ ਵਧ-ਚੜ ਕੇ ਹਾਜ਼ਰੀਆਂ ਭਰਨ ਦਾ ਸੱਦਾ ਦਿੱਤਾ ਹੈ।