29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

‘ਸ਼ੇਰ-ਏ-ਪੰਜਾਬ ਟੀ-20 ਲੀਗ’ ਲਈ ਚੁਣਿਆ ਮਾਲਵਾ ਕਾਲਜ ਦਾ ਖਿਡਾਰੀ ਅਬੀਰ ਕੋਹਲੀ। ਸੰਗਤ ਇਲਾਕੇ ਦੇ ਪਿੰਡਾਂ ’ਚ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਰੋਹ ਸਰਗਰਮ

ਸੰਗਤ ਮੰਡੀ, 28 ਅਗਸਤ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੇ ਪਿੰਡਾਂ ਅੰਦਰ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਸੋਲਰ ਮੋਟਰਾਂ ਦੀਆਂ ਤਾਰਾਂ ਅਤੇ ਸਟਾਟਰ ਚੋਰੀ ਕਰਨ ਵਾਲਾ ਚੋਰ ਗਿਰੋਹ ਪੂਰੀ ਤਰ੍ਹਾਂ ਨਾਲ ਸਰਗਰਮ ਹੋਕੇ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਿਚ ਸਫ਼ਲ ਹੋ ਰਿਹਾ ਹੈ। ਪਰ ਚੋਰਾਂ ਨੂੰ ਫੜਨ ਲਈ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ ਬੇਹੱਦ ਢਿੱਲੀ ਦਿਖਾਈ ਦੇ ਰਹੀ ਹੈ ਜਿਸ ਨੂੰ ਲੈ ਕੇ ਇਲਾਕੇ ਦੇ ਕਿਸਾਨਾਂ ਅੰਦਰ ਪੁਲਿਸ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
‘ਸ਼ੇਰ-ਏ-ਪੰਜਾਬ ਟੀ-20 ਲੀਗ’ ਲਈ ਚੁਣਿਆ ਮਾਲਵਾ ਕਾਲਜ ਦਾ ਖਿਡਾਰੀ ਅਬੀਰ ਕੋਹਲੀ। 29-08-2026
ਸੰਗਤ ਮੰਡੀ, 28 ਅਗਸਤ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੇ ਪਿੰਡਾਂ ਅੰਦਰ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਸੋਲਰ ਮੋਟਰਾਂ ਦੀਆਂ ਤਾਰਾਂ ਅਤੇ ਸਟਾਟਰ ਚੋਰੀ ਕਰਨ ਵਾਲਾ ਚੋਰ ਗਿਰੋਹ ਪੂਰੀ ਤਰ੍ਹਾਂ ਨਾਲ ਸਰਗਰਮ ਹੋਕੇ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਿਚ ਸਫ਼ਲ ਹੋ ਰਿਹਾ ਹੈ। ਪਰ ਚੋਰਾਂ ਨੂੰ ਫੜਨ ਲਈ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ ਬੇਹੱਦ ਢਿੱਲੀ ਦਿਖਾਈ ਦੇ ਰਹੀ ਹੈ ਜਿਸ ਨੂੰ ਲੈ ਕੇ ਇਲਾਕੇ ਦੇ ਕਿਸਾਨਾਂ ਅੰਦਰ ਪੁਲਿਸ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚੋਰ ਗਿਰੋਹ ਵਲੋਂ ਪਿਛਲੇ ਹਫ਼ਤੇ ਇਕੋ ਰਾਤ ਵਿਚ ਪਿੰਡ ਬਾਂਡੀ ਦੇ ਇਕ ਦਰਜਨ ਤੋਂ ਵੱਧ ਕਿਸਾਨਾਂ ਦੇ ਖੇਤਾਂ ਵਿਚੋਂ ਤਾਰਾਂ ਚੋਰੀ ਕਰ ਲਈਆਂ ਸਨ ਅਤੇ ਪੀੜ੍ਹਤ ਕਿਸਾਨਾਂ ਨੇ ਚੋਰਾਂ ਵਿਰੁੱਧ ਤਰੁੰਤ ਥਾਣਾ ਸੰਗਤ ਦੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਗਈ ਸੀ। ਪਰ ਪੁਲਿਸ ਪ੍ਰਸ਼ਾਸਨ ਅਜੇ ਤੱਕ ਵੀ ਚੋਰਾਂ ਦੀ ਪੈੜ ਨੱਪਣ ਵਿਚ ਕਾਮਯਾਬ ਨਹੀਂ ਹੋ ਸਕਿਆ। ਜਿਸ ਤੋਂ ਬਾਅਦ ਚੋਰ ਗਿਰੋਹ ਬੇਖੋਫ ਹੋਕੇ ਬਿਨ੍ਹਾਂ ਕਿਸੇ ਡਰ ਭੈਅ ਦੇ ਪਿੰਡ ਕੋਟਗੁਰੂ ਦੇ ਖੇਤਾਂ ਵਿਚੋਂ ਕਿਸਾਨਾਂ ਦੀਆਂ ਪੰਜ ਸੋਲਰ ਮੋਟਰਾਂ ਦੀਆਂ ਤਾਰਾਂ ਅਤੇ ਦੋ ਮੋਟਰਾਂ ਦੇ ਸਟਾਟਰ ਚੋਰੀ ਕਰਕੇ ਲੈ ਗਿਆ। ਇਸ ਸਬੰਧੀ ਪੀੜ੍ਹਤ ਕਿਸਾਨਾਂ ਸੰਦੀਪ ਸਿੰਘ, ਜਗਮੀਤ ਸਿੰਘ, ਜਗਵੀਰ ਸਿੰਘ, ਸ਼ਮਸ਼ੇਰ ਸਿੰਘ, ਦੇਵ ਸਿੰਘ, ਕੁਲਵਿੰਦਰ ਸਿੰਘ, ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਵਾਰ ਮੀਂਹ ਘੱਟ ਪੈਣ ਕਰਕੇ ਕਿਸਾਨਾਂ ਦੀ ਝੋਨੇ ਦੀ ਫਸਲ ਸੁੱਕ ਰਹੀ ਸੀ ਤੇ ਫ਼ਸਲ ਨੂੰ ਸੋਕੇ ਤੋਂ ਬਚਾਉਣ ਦੇ ਲਈ ਲਗਾਤਾਰ ਟਿਊਬਵੈਲਾਂ ਦਾ ਪਾਣੀ ਦੇਣਾ ਪੈ ਰਿਹਾ ਹੈ। ਇਨ੍ਹਾਂ ਪੀੜਤ ਕਿਸਾਨਾਂ ਨੇ ਦੱਸਿਆ ਕਿ ਹੁਣ ਮੋਟਰਾਂ ਬੰਦ ਹੋਣ ਕਰਕੇ ਜਿਥੇ ਉਨ੍ਹਾਂ ਨੂੰ ਫਸਲਾਂ ਖ਼ਰਾਬ ਹੋਣ ਦਾ ਖਦਸ਼ਾ ਪੈਦਾ ਹੋ ਰਿਹਾ ਹੈ ਉਥੇ ਨਵੇਂ ਸਿਰੇ ਤੋਂ ਤਾਰਾਂ ਪਾਉਣ ਲਈ ਆਰਥਿਕ ਨੁਕਸਾਨ ਵੀ ਝੱਲਣਾ ਪਵੇਗਾ। ਉਨ੍ਹਾਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਰੁੰਤ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਪਿੰਡਾਂ ਦੇ ਕਿਸਾਨਾਂ ਅੰਦਰ ਚੋਰਾਂ ਵਲੋਂ ਪਾਈ ਜਾ ਰਹੀ ਦਹਿਸ਼ਤ ਤੋਂ ਮੁਕਤੀ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਕਬੱਡੀ ਖੇਡ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਸੱਭਿਆਚਾਰਕ ਪ੍ਰਦਰਸ਼ਨੀ ਲਗਾਈ
Ad Position 24