29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਕਬੱਡੀ ਖੇਡ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਰਾਮਪੁਰਾ ਫੂਲ, 28 ਅਗਸਤ (ਹੇਮੰਤ ਕੁਮਾਰ ਸ਼ਰਮਾ)-ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ, ਪਿੱਥੋ ਦੇ ਹੋਣਹਾਰ ਵਿਦਿਆਰਥੀ ਗੁਰਨੂਰ ਸਿੰਘ ਜਮਾਤ ਅੱਠਵੀਂ ਨੇ 70ਵੀਆਂ ਕਬੱਡੀ ਸਰਕਲ ਸਟਾਈਲ ਅੰਡਰ 14 ਲੜਕੇ ਜ਼ਿਲ੍ਹਾ ਪੱਧਰੀ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਪਹਿਲਾ ਸਥਾਨ ਪ੍ਰਾਪਤ ਕਰਦਿਆ ਸਕੂਲ, ਆਪਣੇ ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਪ੍ਰਧਾਨ ਦਰਸ਼ਨ ਸਿੰਘ, ਚੇਅਰਪਰਸਨ ਸ੍ਰੀਮਤੀ ਪਰਮਜੀਤ ਕੌਰ, ਪ੍ਰਿੰਸੀਪਲ, ਸਮੂਹ ਅਧਿਆਪਕਾਂ ਅਤੇ ਸਕੂਲ ਵਿਦਿਆਰਥੀਆਂ ਨੇ ਗੁਰਨੂਰ ਸਿੰਘ ਨੂੰ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 29-08-2026
ਰਾਮਪੁਰਾ ਫੂਲ, 28 ਅਗਸਤ (ਹੇਮੰਤ ਕੁਮਾਰ ਸ਼ਰਮਾ)-ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ, ਪਿੱਥੋ ਦੇ ਹੋਣਹਾਰ ਵਿਦਿਆਰਥੀ ਗੁਰਨੂਰ ਸਿੰਘ ਜਮਾਤ ਅੱਠਵੀਂ ਨੇ 70ਵੀਆਂ ਕਬੱਡੀ ਸਰਕਲ ਸਟਾਈਲ ਅੰਡਰ 14 ਲੜਕੇ ਜ਼ਿਲ੍ਹਾ ਪੱਧਰੀ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਪਹਿਲਾ ਸਥਾਨ ਪ੍ਰਾਪਤ ਕਰਦਿਆ ਸਕੂਲ, ਆਪਣੇ ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਪ੍ਰਧਾਨ ਦਰਸ਼ਨ ਸਿੰਘ, ਚੇਅਰਪਰਸਨ ਸ੍ਰੀਮਤੀ ਪਰਮਜੀਤ ਕੌਰ, ਪ੍ਰਿੰਸੀਪਲ, ਸਮੂਹ ਅਧਿਆਪਕਾਂ ਅਤੇ ਸਕੂਲ ਵਿਦਿਆਰਥੀਆਂ ਨੇ ਗੁਰਨੂਰ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰਨੂਰ ਸਿੰਘ ਦੀ ਇਹ ਉਪਲਬਧੀ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ ਅਤੇ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹਰ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਕੂਲ, ਆਪਣੇ ਪਰਿਵਾਰ ਅਤੇ ਪੰਜਾਬ ਦਾ ਨਾਮ ਹੋਰ ਉੱਚਾ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਦਾਜ-ਦਹੇਜ ਦਾ ਮੁਕੱਦਮਾ ਦਰਜ ਹੋਣ ਦੇ 20 ਦਿਨਾਂ ਬਾਅਦ ਵੀ ਨਹੀਂ ਹੋਈ ਗ੍ਰਿਫ਼ਤਾਰੀ ਅਗਲੀ ਖ਼ਬਰ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਲਈ ਚੁਣਿਆ ਮਾਲਵਾ ਕਾਲਜ ਦਾ ਖਿਡਾਰੀ ਅਬੀਰ ਕੋਹਲੀ। ਸੰਗਤ ਇਲਾਕੇ ਦੇ ਪਿੰਡਾਂ ’ਚ ਮੋਟਰਾਂ ਦੀ...
Ad Position 24