29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪ੍ਰੋ. ਕਰਮਪਾਲ ਕੌਰ । ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਵਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਭਲਕੇ

ਮਾਨਸਾ, 28 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਜਸਮੇਲ ਸਿੰਘ ਅਤੇ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਲੰਘੀ 19 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ’ਚ ਵਿੱਤ ਮੰਤਰੀ ਵਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਪ੍ਰਵਾਨ ਕਰ ਕੇ ਅਮਲੀ ਰੂਪ ਦੇਣ ਦੇ ਗੱਲ ਆਖੀ ਗਈ ਸੀ ਪਰ ਦਿੱਤਾ ਸਮਾਂ ਬੀਤ ਜਾਣ ’ਤੇ ਵੀ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਗਿਆ, ਜਿਸ ਕਾਰਨ ਸਮੂਹ ਕਰਮਚਾਰੀਆਂ ’ਚ ਰੋਹ ਫੈਲਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 29-08-2026
ਮਾਨਸਾ, 28 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਜਸਮੇਲ ਸਿੰਘ ਅਤੇ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਲੰਘੀ 19 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ’ਚ ਵਿੱਤ ਮੰਤਰੀ ਵਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਪ੍ਰਵਾਨ ਕਰ ਕੇ ਅਮਲੀ ਰੂਪ ਦੇਣ ਦੇ ਗੱਲ ਆਖੀ ਗਈ ਸੀ ਪਰ ਦਿੱਤਾ ਸਮਾਂ ਬੀਤ ਜਾਣ ’ਤੇ ਵੀ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਗਿਆ, ਜਿਸ ਕਾਰਨ ਸਮੂਹ ਕਰਮਚਾਰੀਆਂ ’ਚ ਰੋਹ ਫੈਲਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਤਨਖ਼ਾਹਾਂ ’ਚ 20 ਪ੍ਰਤੀਸ਼ਤ ਵਾਧਾ ਕਰਨ ਦੇ ਨਾਲ ਹੀ ਜੋਖ਼ਮ ਭੱਤਾ ਅਤੇ ਹੋਰ ਸਾਰੀਆਂ ਮੰਨੀਆਂ ਮੰਗਾਂ ਨੂੰ ਤੁਰੰਤ ਅਮਲੀ ਰੂਪ ਦਿੱਤਾ ਜਾਵੇ। ਆਗੂਆਂ ਨੇ ਐਲਾਨ ਕੀਤਾ ਕਿ ਵਿਭਾਗ ਅਤੇ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਰੋਸ ਵਜੋਂ 30 ਅਗਸਤ ਨੂੰ ਸਿਹਤ ਮੰਤਰੀ ਪੰਜਾਬ ਦੀ ਪਟਿਆਲਾ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ 7 ਸਤੰਬਰ ਤੋਂ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਅਣਮਿਥੇ ਸਮੇਂ ਲਈ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਲ਼ਹਿਰਾ ਥਰਮਲ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਰੈਲੀ ਅਗਲੀ ਖ਼ਬਰ ਦਾਜ-ਦਹੇਜ ਦਾ ਮੁਕੱਦਮਾ ਦਰਜ ਹੋਣ ਦੇ 20 ਦਿਨਾਂ ਬਾਅਦ ਵੀ ਨਹੀਂ ਹੋਈ ਗ੍ਰਿਫ਼ਤਾਰੀ
Ad Position 24