ਵਿਧਾਇਕ ਬੁੱਧ ਰਾਮ ਵਲੋਂ ਬਖਸ਼ੀਵਾਲਾ ’ਚ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ
ਬਰੇਟਾ, 29 ਅਗਸਤ (ਪਾਲ ਸਿੰਘ ਮੰਡੇਰ)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਪਿੰਡ ਬਖਸ਼ੀਵਾਲਾ ਵਿਖੇ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਬਰੇਟਾ, 29 ਅਗਸਤ (ਪਾਲ ਸਿੰਘ ਮੰਡੇਰ)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਪਿੰਡ ਬਖਸ਼ੀਵਾਲਾ ਵਿਖੇ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਪਿੰਡ ਬਖਸ਼ੀਵਾਲਾ ’ਚ ਆਧੁਨਿਕ ਖੇਡ ਸਹੂਲਤ ਮਿਲਣ ਨਾਲ ਇਲਾਕੇ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੰਚ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ‘ਖੇਡ ਕ੍ਰਾਂਤੀ’ ਤਹਿਤ ਪਿੰਡਾਂ ਵਿਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਸੂਬਾ ਅਤੇ ਕੌਮੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ। ਪਿੰਡ ਵਾਸੀਆਂ ਵਲੋਂ ਖੇਡ ਸਹੂਲਤਾਂ ਨਾਲ ਸਬੰਧਿਤ ਕੁਝ ਮੰਗਾਂ ਵੀ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਗਈਆਂ, ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਸਪੋਰਟਸ ਵੈੱਲਫੇਅਰ ਬੋਰਡ ਦੇ ਚੇਅਰਮੈਨ ਕਰਮਜੀਤ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸਰਪੰਚ ਕੁਲਦੀਪ ਸਿੰਘ, ਜਸਵੀਰ ਸਿੰਘ ਜੱਸਾ ਪ੍ਰਧਾਨ, ਗੁਰਜੰਟ ਸਿੰਘ ਪੰਚ ਸਮੇਤ ਪਿੰਡ ਦੀ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।