30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭੁਪਾਲ ਕਲਾਂ ਵਿਖੇ ਕੈਂਪ ਦੌਰਾਨ 200 ਵਿਅਕਤੀਆਂ ਦੀ ਕੀਤੀ ਜਾਂਚ

ਜੋਗਾ, 29 ਅਗਸਤ (ਘੜੈਲੀ)- ਨੇੜਲੇ ਭੁਪਾਲ ਕਲਾਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਡਾਕਟਰਾਂ ਦੀ ਮਾਹਿਰ ਟੀਮ ਵਲੋਂ ਲਗਪਗ 200 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-08-2026
ਜੋਗਾ, 29 ਅਗਸਤ (ਘੜੈਲੀ)- ਨੇੜਲੇ ਭੁਪਾਲ ਕਲਾਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਡਾਕਟਰਾਂ ਦੀ ਮਾਹਿਰ ਟੀਮ ਵਲੋਂ ਲਗਪਗ 200 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ। ਡਾ. ਜਨਕ ਰਾਜ ਸਿੰਗਲਾ ਐਮ. ਡੀ. ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ ਲੋਕਾਂ ਦੀ ਆਮ ਸਿਹਤ ਜਾਂਚ ਕਰਨ ਦੇ ਨਾਲ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਬਿਮਾਰੀਆਂ ਸਬੰਧੀ ਜਾਂਚ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਅੱਖਾਂ ਦੇ ਮਾਹਿਰ ਡਾ. ਅਨਿਲ ਕੁਮਾਰ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਡਾ. ਦੇਸ਼ ਸਿੰਘ, ਸਰਪੰਚ ਗੁਰਜੀਤ ਕੌਰ, ਰਾਜ ਕੁਮਾਰ ਭੁਪਾਲ ਕਲਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ’ਚ ਫਫੜੇ ਭਾਈਕੇ ਜ਼ੋਨ ਦੇ ਖਿਡਾਰੀ ਛਾਏ ਅਗਲੀ ਖ਼ਬਰ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਦੇ ਸਬੰਧ ’ਚ ਤਿਆਰੀਆਂ
Ad Position 24