ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਅਰਥੀ ਫੂਕ ਮੁਜ਼ਾਹਰਾ
ਜੋਗਾ, 29 ਅਗਸਤ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਥਾਣਾ ਜੋਗਾ ਤੋਂ ਬੱਸ ਅੱਡੇ ਤੱਕ ਰੋਸ ਮੁਜ਼ਾਹਰਾ ਕਰਨ ਉਪਰੰਤ ਅਰਥੀ ਫੂਕੀ ਗਈ। ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ ਲੰਘੀ 19 ਜੁਲਾਈ ਨੂੰ ਪਿੰਡ ਰੱਲਾ ਦੇ ਕਿਸਾਨ ਬਲਦੇਵ ਸਿੰਘ ’ਤੇ ਕੁਝ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ, ਜਿਸ ਕਰ ਕੇ ਜਥੇਬੰਦੀ ਵਲੋਂ 22 ਅਗਸਤ ਤੋਂ ਲਗਾਤਾਰ ਧਰਨਾ ਜਾਰੀ ਹੈ।
ਜੋਗਾ, 29 ਅਗਸਤ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਥਾਣਾ ਜੋਗਾ ਤੋਂ ਬੱਸ ਅੱਡੇ ਤੱਕ ਰੋਸ ਮੁਜ਼ਾਹਰਾ ਕਰਨ ਉਪਰੰਤ ਅਰਥੀ ਫੂਕੀ ਗਈ। ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ ਲੰਘੀ 19 ਜੁਲਾਈ ਨੂੰ ਪਿੰਡ ਰੱਲਾ ਦੇ ਕਿਸਾਨ ਬਲਦੇਵ ਸਿੰਘ ’ਤੇ ਕੁਝ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ, ਜਿਸ ਕਰ ਕੇ ਜਥੇਬੰਦੀ ਵਲੋਂ 22 ਅਗਸਤ ਤੋਂ ਲਗਾਤਾਰ ਧਰਨਾ ਜਾਰੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ’ਤੇ ਡਾਕਟਰੀ ਰਿਪੋਰਟ ਅਨੁਸਾਰ ਬੀ.ਐਨ.ਐੱਸ. ਦੀ ਧਾਰਾ 109 ਤਹਿਤ ਇਰਾਦਾ ਕਤਲ ਦਾ ਪਰਚਾ ਦਰਜ ਕੀਤਾ ਗਿਆ ਸੀ ਪਰ 2 ਮਹੀਨੇ ਬੀਤਣ ਦੇ ਬਾਵਜੂਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਬਲਦੇਵ ਸਿੰਘ ਨੂੰ ਜਲਦ ਇਨਸਾਫ਼ ਨਾ ਦਿੱਤਾ ਤਾਂ ਆਉਂਦੇ ਦਿਨਾਂ ’ਚ ਐੱਸ.ਐੱਸ.ਪੀ. ਦਫ਼ਤਰ ਨੇੜੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਜਗਦੇਵ ਸਿੰਘ ਕੋਟਲੀ, ਬਲਜੀਤ ਸਿੰਘ ਭੈਣੀਬਾਘਾ, ਬਾਵਾ ਸਿੰਘ ਖੀਵਾ, ਕਾਲਾ ਸਿੰਘਾ ਅਕਲੀਆ, ਦਰਸ਼ਨ ਸਿੰਘ ਰੜ੍ਹ, ਜਸਪਾਲ ਸਿੰਘ ਉੱਭਾ, ਲੀਲਾ ਸਿੰਘ ਮੂਸਾ, ਗੁਰਮੀਤ ਸਿੰਘ ਜੋਗਾ, ਗੁਰਜੀਤ ਸਿੰਘ, ਅਮਰੀਕ ਸਿੰਘ, ਤਾਰਾ ਸਿੰਘ ਰੱਲਾ ਆਦਿ ਹਾਜ਼ਰ ਸਨ।