30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਧ ਰਹੀ ਮਹਿੰਗਾਈ ਦੇ ਵਿਰੋਧ ’ਚ ਸੀ.ਪੀ.ਆਈ. ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ

ਭੀਖੀ, 29 ਅਗਸਤ (ਬਲਕਾਰ ਸਿੰਘ ਸਹੋਤਾ)- ਸੀ. ਪੀ.

Ad Position 21
No active advertisement
ਬੱਸ ਸਟੈਂਡ ਜੋਗਾ ਨੇੜੇ ਅਰਥੀ ਫੂਕਣ ਸਮੇਂ ਭਾਕਿਯੂ ਏਕਤਾ (ਡਕੌਂਦਾ) ਦੇ ਕਾਰਕੁੰਨ। ਅਜੀਤ ਤਸਵੀਰ 30-08-2026
ਭੀਖੀ, 29 ਅਗਸਤ (ਬਲਕਾਰ ਸਿੰਘ ਸਹੋਤਾ)- ਸੀ.ਪੀ.ਆਈ. ਦੀ ਪਹਿਲੀ ਸਤੰਬਰ ਨੂੰ ‘ਦਿੱਲੀ ਚੱਲੋ ਬਦਲਾਅ ਜ਼ਰੂਰੀ ਹੈ’ ਰੈਲੀ ਸਬੰਧੀ ਸਥਾਨਕ ਪਾਰਟੀ ਦਫ਼ਤਰ ਵਿਖੇ ਬਰਾਂਚ ਸਕੱਤਰ ਕਾ. ਮੰਗਤ ਰਾਏ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ। ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਦੇਸ਼ ਨੂੰ ਵੱਡੇ ਬਦਲਾਅ ਦੀ ਲੋੜ ਹੈ ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਹਰ ਦਿਨ ਲੋਕ ਵਿਰੋਧੀ ਫ਼ੈਸਲਿਆਂ ਰਾਹੀਂ ਦੇਸ਼ ਨੂੰ ਆਰਥਿਕ ਸਮਾਜਿਕ ਤੇ ਭਾਈਚਾਰਕ ਸਾਂਝ ਦੇ ਤੌਰ ’ਤੇ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਦੌਰਾਨ ਕੇਂਦਰ ਸਰਕਾਰ ਵਲੋਂ ਚੀਨੀ ਸਮੇਤ ਘਰੇਲੂ ਵਸਤੂਆਂ ’ਚ ਭਾਰੀ ਵਾਧਾ ਕਰ ਕੇ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਕਰ ਦਿੱਤੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਹਿੰਗਾਈ, ਬੇਰੁਜ਼ਗਾਰੀ, ਐਮ. ਐਸ. ਪੀ., ਸਮੁੱਚੇ ਕਰਜ਼ ਮੁਆਫ਼ੀ ਤੇ ਰੁਜ਼ਗਾਰ ਗਰੰਟੀ ਕਾਨੂੰਨ ਦੀ ਸਥਾਪਨਾ, ਪੁਰਾਣੇ ਮਗਨਰੇਗਾ ਕਾਨੂੰਨ ਦੀ ਬਹਾਲੀ ਆਦਿ ਮੰਗਾਂ ਸਬੰਧੀ ਦਿੱਲੀ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਾਮਿਲ ਹੋਣ। ਆਗੂਆਂ ਤੇ ਵਰਕਰਾਂ ਨੇ ਵਧ ਰਹੀ ਮਹਿੰਗਾਈ ਦੇ ਵਿਰੋਧ ’ਚ ਰੋਸ ਮਾਰਚ ਕਰ ਕੇ ਮੋਦੀ ਸਰਕਾਰ ਦੀ ਅਰਥੀ ਵੀ ਫੂਕੀ। ਇਸ ਮੌਕੇ ਰੂਪ ਸਿੰਘ ਢਿੱਲੋਂ, ਕਰਨੈਲ ਸਿੰਘ ਭੀਖੀ, ਸੁਰਜੀਤ ਸਿੰਘ ਭੀਖੀ, ਕੁਲਦੀਪ ਸਿੰਘ ਸਿੱਧੂ, ਨਛੱਤਰ ਸਿੰਘ, ਜੀਤਦਾਸ, ਰਣਜੀਵ ਮਿੱਤਲ, ਅਮਰ ਨਾਥ, ਗੁਰਚਰਨ ਸਿੰਘ, ਭੋਲਾ ਸਿੰਘ, ਕਰਮ ਚੰਦ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਹਿਰੂ ਕਾਲਜ ਦੀਆਂ ਸਹੂਲਤਾਂ ਸੰਬੰਧੀ ਪੀ.ਐੱਸ.ਯੂ. ਵਲੋਂ ਵਿਧਾਇਕ ਡਾ. ਵਿਜੇ ਸਿੰਗਲਾ ਨਾਲ ਮੀਟਿੰਗ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਅਰਥੀ ਫੂਕ ਮੁਜ਼ਾਹਰਾ
Ad Position 24