01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਅੱਜ ਹੋਣ ਵਾਲੇ ਡਰੋਨ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਏ.ਡੀ.ਸੀ.

ਸਰਦੂਲਗੜ੍ਹ, 31 ਅਗਸਤ (ਜੀ. ਐਮ.

Ad Position 21
No active advertisement
ਅਜੀਤ ਡੈਸਕ 01-09-2026
ਸਰਦੂਲਗੜ੍ਹ, 31 ਅਗਸਤ (ਜੀ.ਐਮ.ਅਰੋੜਾ)- ਸ੍ਰੀ ਗੁਰੂ ਰਵਿਦਾਸ ਜੀ ਦੀਆਂ ਪਵਿੱਤਰ ਸਿੱਖਿਆਵਾਂ ਅਤੇ ਜੀਵਨ ਗਾਥਾ ਨੂੰ ਸਮਰਪਿਤ ਵਿਸ਼ੇਸ਼ ਡਰੋਨ ਸ਼ੋਅ 1 ਸਤੰਬਰ ਨੂੰ ਸ਼ਾਮ 6 ਵਜੇ ਸਥਾਨਕ ਅਨਾਜ ਮੰਡੀ ਵਿਖੇ ਕਰਵਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇੱਕੋ ਸਮੇਂ ਅਸਮਾਨ ਵਿੱਚ ਉੱਡਣ ਵਾਲੇ 500 ਤੋਂ ਵਧੇਰੇ ਡਰੋਨ ਹੋਣਗੇ, ਜੋ ਰੰਗਦਾਰ ਰੌਸ਼ਨੀ ਅਤੇ ਬਿਹਤਰੀਨ ਪੇਸ਼ਕਾਰੀ ਰਾਹੀਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਦੀ ਪਵਿੱਤਰ ਬਾਣੀ ਦੇ ਸੰਦੇਸ਼ ਨੂੰ ਦ੍ਰਿਸ਼ਮਾਨ ਕਰਨਗੇ। ਸਮਾਗਮ ਦੌਰਾਨ ਢਾਡੀ ਜਥੇ ਵੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਹੋਣਗੇ। ਇਸ ਮੌਕੇ ਹਰਜਿੰਦਰ ਸਿੰਘ ਜੱਸਲ ਐੱਸ.ਡੀ.ਐੱਮ. ਸਰਦੂਲਗੜ੍ਹ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲਕੀਤ ਸਿੰਘ ਸਮਾਓਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਹਲਕਾ ਬੁਢਲਾਡਾ ਦੇ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਪ੍ਰਵੀਨ ਗੋਇਲ ਸ੍ਰੀ ਸੁਭਾਸ਼ ਡਰਾਮਾਟਿਕ ਕਲੱਬ ਦੇ 18ਵੀਂ ਵਾਰ ਪ੍ਰਧਾਨ ਬਣੇ
Ad Position 24