ਵਿਧਾਇਕ ਬਣਾਂਵਾਲੀ ਵਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਜੁੜੀਆਂ ਸਖ਼ੀਆਂ ਦਾ ਸਨਮਾਨ
ਝੁਨੀਰ, 1 ਸਤੰਬਰ (ਸੰਜੀਵ ਸਿੰਗਲਾ)- ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਇੱਥੇ ਡੇਰਾ ਬਾਬਾ ਧਿਆਨ ਦਾਸ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਜੁੜੀਆਂ ਸਖ਼ੀਆਂ ਦਾ ਸਨਮਾਨ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਵਾਂ-ਧੀਆਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਖਾਤਿਆਂ ’ਚ 1000 ਅਤੇ 1500 ਰੁਪਏ ਪ੍ਰਤੀ ਮਹੀਨਾ ਪਾਇਆ ਜਾ ਰਿਹਾ ਹੈ।
ਝੁਨੀਰ, 1 ਸਤੰਬਰ (ਸੰਜੀਵ ਸਿੰਗਲਾ)- ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਇੱਥੇ ਡੇਰਾ ਬਾਬਾ ਧਿਆਨ ਦਾਸ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਜੁੜੀਆਂ ਸਖ਼ੀਆਂ ਦਾ ਸਨਮਾਨ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਵਾਂ-ਧੀਆਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਖਾਤਿਆਂ ’ਚ 1000 ਅਤੇ 1500 ਰੁਪਏ ਪ੍ਰਤੀ ਮਹੀਨਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਖ਼ੀਆਂ ਨੇ ਘਰ-ਘਰ ਜਾ ਕੇ ਔਰਤਾਂ ਦੇ ਫਾਰਮ ਭਰੇ ਹਨ, ਜਿਸ ਕਰ ਕੇ ਉਨ੍ਹਾਂ ਨੂੰ ਸਨਮਾਨਯੋਗ ਭੱਤਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹਨ ਅਤੇ 2027 ’ਚ ਫਿਰ ਸੂਬੇ ’ਚ ‘ਆਪ’ ਦੀ ਸਰਕਾਰ ਬਣੇਗੀ। ਵਿਧਾਇਕ ਨੇ ਕਿਹਾ ਕਿ ਹਲਕੇ ’ਚ ਵਿਕਾਸ ਕਾਰਜ ਪੜਾਅ ਵਾਰ ਪੂਰੇ ਕੀਤੇ ਜਾ ਰਹੇ ਹਨ। ਇਸ ਮੌਕੇ ਸਹਿਕਾਰੀ ਬੈਂਕ ਦੇ ਵਾਇਸ ਚੇਅਰਮੈਨ ਗੁਰਸੇਵਕ ਸਿੰਘ ਖਹਿਰਾ, ਬਲਾਕ ਸੰਮਤੀ ਦੇ ਚੇਅਰਮੈਨ ਭੋਲਾ ਸਿੰਘ, ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਗੁਰਮੀਤ ਸਿੰਘ ਫੱਤਾ, ਰਜਿੰਦਰ ਸਿੰਘ ਦਸੌਂਦੀਆ, ਗੁਰਮੇਲ ਸਿੰਘ ਭੰਮਾ, ਰੇਖਾ ਅਰੋੜਾ, ਜਸਵਿੰਦਰ ਕੌਰ, ਸ਼ਰਨਜੀਤ ਕੌਰ, ਸਰਪੰਚ ਜਗਪਾਲ ਸਿੰਘ ਖਹਿਰਾ, ਸਰਪੰਚ ਨਿਰਮਲ ਸਿੰਘ ਨਿੰਮਾ, ਸਰਪੰਚ ਮੇਜਰ ਸਿੰਘ ਭਲਾਈਕੇ, ਨਿਰਮਲ ਸਿੰਘ ਆਦਿ ਹਾਜ਼ਰ ਸਨ।