02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਸਰਦੂਲਗੜ੍ਹ, 1 ਸਤੰਬਰ (ਜੀ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸਰਦੂਲਗੜ੍ਹ, 1 ਸਤੰਬਰ (ਜੀ.ਐਮ. ਅਰੋੜਾ)- ਡੀ.ਏ.ਵੀ. ਸਕੂਲ ਬੁਢਲਾਡਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਸਥਾਨਕ ਦਸਮੇਸ਼ ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਬੈਡਮਿੰਟਨ ਅੰਡਰ-19 ਉਮਰ ਵਰਗ ਮੁਕਾਬਲਿਆਂ ’ਚ ਬੈਡਮਿੰਟਨ ਖਿਡਾਰਨਾਂ ਨੇ ਜ਼ੋਨ ਬਰੇਟਾ, ਝੁਨੀਰ ਤੇ ਜੋਗਾ ਨੂੰ ਹਰਾਉਂਦਿਆਂ ਫਾਈਨਲ ਮੁਕਾਬਲੇ ’ਚ ਮਾਨਸਾ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ । ਇਸੇ ਤਰ੍ਹਾਂ ਅੰਡਰ-14 ਤੇ 17 ਬੈਡਮਿੰਟਨ ਲੜਕਿਆਂ ਨੇ ਵੀ ਚੰਗਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ’ਚੋਂ ਦੂਜਾ ਸਥਾਨ ਅਤੇ ਅੰਡਰ-17 ਲੜਕੀਆਂ ਨੇ ਜ਼ਿਲ੍ਹੇ ’ਚੋਂ ਤੀਜਾ ਸਥਾਨ ਹਾਸਿਲ ਕੀਤਾ । ਉਨ੍ਹਾਂ ਦੱਸਿਆ ਕਿ ਖਿਡਾਰਨ ਮਨਦੀਪ ਕੌਰ, ਸੁਖਪ੍ਰੀਤ ਕੌਰ, ਹਰਮਨ, ਤਾਨਿਆ, ਲਕਸ਼ੈ ਗੁਲੇਰੀਆ, ਤੇਜਿੰਦਰ ਸਿੰਘ ਅਤੇ ਲਕਸ਼ੈ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਵੀ ਚੋਣ ਹੋ ਗਈ ਹੈ । ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਰਾਜ ਪੱਧਰੀ ਮੁਕਾਬਲਿਆਂ ’ਚ ਵੀ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੈਡਮਿੰਟਨ ਕੋਚ ਸਾਹਿਲ ਗੋਇਲ, ਗੁਰਸੇਵਕ ਸਿੰਘ, ਕਿਰਨਦੀਪ ਕੌਰ, ਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਤ ਸਿੰਘ ਪਥਰਾਲਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਠਿੰਡਾ ਦਿਹਾਤੀ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਵਿਧਾਇਕ ਬਣਾਂਵਾਲੀ ਵਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਜੁੜੀਆਂ ਸਖ਼ੀਆਂ ਦਾ ਸਨਮਾਨ
Ad Position 24