02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬੀ. ਆਰ. ਸੀ. ਕਾਨਵੈਂਟ ਸਕੂਲ ਦੇ ਪੰਜ ਵਿਦਿਆਰਥੀਆਂ ਨੇ ਕੁਸ਼ਤੀ ’ਚ ਪਹਿਲਾ ਸਥਾਨ ਮੱਲਿਆ

ਭਗਤਾ ਭਾਈਕਾ, 2 ਸਤੰਬਰ (ਸੁਖਪਾਲ ਸਿੰਘ ਸੋਨੀ)-ਬੀ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਭਗਤਾ ਭਾਈਕਾ, 2 ਸਤੰਬਰ (ਸੁਖਪਾਲ ਸਿੰਘ ਸੋਨੀ)-ਬੀ. ਆਰ. ਸੀ. ਕਾਨਵੈਂਟ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੇ ਸਰਕਾਰੀਸੀਨੀਅਰ ਸੈਕੰਡਰੀ ਸਕੂਲ ਬੁੱਘੀਪੁਰਾ (ਮੋਗਾ) ਵਿਖੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ । ਸਕੂਲ ਦੇ ਪੰਜ ਵਿਦਿਆਰਥੀਆਂ ਨੇ ਸਟੇਟ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਬਣਾਉਣ ਦਾ ਮਾਣ ਵੀ ਹਾਸਿਲ ਕੀਤਾ। ਲੜਕਿਆਂ ਦੇ ਵਰਗ ਵਿਚ ਚਰਨਪ੍ਰੀਤ ਸਿੰਘ (60 ਕਿੱਲੋ), ਉਮਰ ਵਰਗ -17 ਸਾਲ ਅਤੇ ਤਰਨਪ੍ਰੀਤ ਸਿੰਘ (61 ਕਿਲੋ), ਉੱਮਰ ਵਰਗ-19 ਸਾਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਲੜਕੀਆਂ ਦੇ ਵਰਗ ਵਿਚ ਗੁਰਵੀਰ ਕੌਰ (57 ਕਿਲੋ) , ਉਮਰ ਵਰਗ-17 ਸਾਲ, ਸੁਖਪ੍ਰੀਤ ਕੌਰ (53 ਕਿਲੋ), ਉਮਰ ਵਰਗ-17 ਸਾਲ ਅਤੇ ਹਰਮਨਵੀਰ ਕੌਰ (42 ਕਿਲੋ), ਉਮਰ ਵਰਗ -14 ਸਾਲ ਨੇ ਆਪਣੇ-ਆਪਣੇ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਿਲ ਕੀਤਾ । ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਪੰਜੇ ਵਿਦਿਆਰਥੀਆਂ ਦੀ ਸਟੇਟ ਪੱਧਰੀ ਕੁਸ਼ਤੀ ਮੁਕਾਬਲਿਆਂ ਲਈ ਚੋਣ ਹੋਈ । ਇਸ ਮੌਕੇ ਸਕੂਲ ਦੇ ਕੁਸ਼ਤੀ ਕੋਚ ਪਹਿਲਵਾਨ ਗੁਰਸੇਵਕ ਸਿੰਘ ਫੂਲੇਵਾਲਾ, ਅਮਨਦੀਪ ਸਿੰਘ ਢਿੱਲੋਂ ਅਤੇ ਡੀ.ਪੀ ਅਧਿਆਪਕ ਜਸਦੀਪਸਿੰਘ ਤੇ ਮਹਾਂਵੀਰ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਟੇਟ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ । ਸਕੂਲ ਦੀ ਪ੍ਰਿੰਸੀਪਲ ਕਿਰਨਾ ਰਾਣੀ, ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇਵਿਦਿਆਰਥੀਆਂ, ਕੋਚਾਂ ਅਤੇ ਸਮੂਹ ਸਕੂਲ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲਿਆਂ ’ਤੇ ਸਖ਼ਤ ਕਾਰਵਾਈ ਹੋਵੇ- ਗਹਿਰੀਵਾਲਾ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ
Ad Position 24