27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਫ਼ਾਈ ਸੇਵਕਾਂ ਦਾ ਨਗਰ ਕੌਂਸਲ ਦਫ਼ਤਰ ਅੱਗੇ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ

ਮਾਨਸਾ, 4 ਸਤੰਬਰ (ਰਾਵਿੰਦਰ ਸਿੰਘ ਰਵੀ)- ਨਿਊ ਸਫ਼ਾਈ ਸੇਵਕ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਜਥੇਬੰਦੀ ਦੇ ਇਕਾਈ ਪ੍ਰਧਾਨ ਮੁਨੀਸ਼ ਚੌਹਾਨ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਹਾਲੇ ਤੱਕ ਪੂਰਾ ਨਹੀਂ ਹੋਇਆ।

Ad Position 21
No active advertisement
ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਭੁੱਚੋ ਮੰਡੀ ਵਿਖੇ ਸ਼੍ਰੀ ਕ੍ਰਿਸ਼ਨ ਦੇ ਭੇਸ ਵਿਚ ਨੰਨ੍ਹਾ ਬੱਚਾ। 05-09-2026
ਮਾਨਸਾ, 4 ਸਤੰਬਰ (ਰਾਵਿੰਦਰ ਸਿੰਘ ਰਵੀ)- ਨਿਊ ਸਫ਼ਾਈ ਸੇਵਕ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਜਥੇਬੰਦੀ ਦੇ ਇਕਾਈ ਪ੍ਰਧਾਨ ਮੁਨੀਸ਼ ਚੌਹਾਨ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਹਾਲੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ 1 ਮਹੀਨੇ ਦਾ ਸਮਾਂ ਲੰਘ ਚੁੱਕਾ ਹੈ ਪਰ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਕਾਮਿਆਂ ਨੂੰ ਪੱਕਾ ਕਰਨ ਸਬੰਧੀ ਹਾਲੇ ਤੱਕ ਕੋਈ ਮਤਾ ਪਾਸ ਨਹੀਂ ਕੀਤਾ ਗਿਆ, ਜਿਸ ਕਰ ਕੇ ਉਹ ਮੁੜ ਹੜਤਾਲ ’ਤੇ ਚਲੇ ਗਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਪਵਨ ਟਾਂਕ, ਜਤਿੰਦਰ ਅਟਵਾਲ, ਵਿਸ਼ਾਲ ਕੁਮਾਰ, ਰਾਜ ਬਿੰਦਰ, ਸੋਨੂੰ ਕੁਮਾਰ, ਬੂਟਾ ਰਾਮ, ਬਲਵਾਨ ਸਿੰਘ, ਅਮਿਤ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਚਹਿਰੀ ਰੋਡ ਦੀ ਮੁਰੰਮਤ ਮੁੜ ਸ਼ੁਰੂ ਪਰ ਗੁਣਵੱਤਾ ਤੇ ਤਕਨੀਕੀ ਮਾਪਦੰਡਾਂ ਨੂੰ ਲੈ ਕੇ ਉੱਠੇ ਸਵਾਲ ਅਗਲੀ ਖ਼ਬਰ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਾਂਗਾ-ਮਿੱਡੂਖੇੜਾ
Ad Position 24