ਜ਼ਿਲ੍ਹਾ ਪੱਧਰੀ ਖੇਡਾਂ ’ਚ ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਮਾਨਸਾ, 8 ਸਤੰਬਰ (ਧਾਲੀਵਾਲ)- ਸਥਾਨਕ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਰੀਰਕ ਸਿੱਖਿਆ ਅਧਿਆਪਕ ਸੁਖਦੀਪ ਸਿੰਘ ਤੇ ਜਗਦੀਪ ਕੌਰ ਨੇ ਦੱਸਿਆ ਕਿ ਕਬੱਡੀ ਅੰਡਰ-19 ਲੜਕਿਆਂ ਨੇ ਮਾਨਸਾ ਜ਼ੋਨ ਵਲੋਂ ਖੇਡਦਿਆਂ ਪਹਿਲਾ ਅਤੇ ਅੰਡਰ-17 ’ਚ ਤੀਜਾ ਸਥਾਨ ਹਾਸਲ ਕੀਤਾ।
ਮਾਨਸਾ, 8 ਸਤੰਬਰ (ਧਾਲੀਵਾਲ)- ਸਥਾਨਕ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਰੀਰਕ ਸਿੱਖਿਆ ਅਧਿਆਪਕ ਸੁਖਦੀਪ ਸਿੰਘ ਤੇ ਜਗਦੀਪ ਕੌਰ ਨੇ ਦੱਸਿਆ ਕਿ ਕਬੱਡੀ ਅੰਡਰ-19 ਲੜਕਿਆਂ ਨੇ ਮਾਨਸਾ ਜ਼ੋਨ ਵਲੋਂ ਖੇਡਦਿਆਂ ਪਹਿਲਾ ਅਤੇ ਅੰਡਰ-17 ’ਚ ਤੀਜਾ ਸਥਾਨ ਹਾਸਲ ਕੀਤਾ। ਕਬੱਡੀ ਲੜਕੀਆਂ, ਗਤਕਾ ਲੜਕੇ ਤੇ ਲੜਕੀਆਂ, ਸੋਫਟਬਾਲ ਲੜਕੇ, ਰੱਸਾਕਸ਼ੀ ਅਤੇ ਬਾਕਸਿੰਗ ਦੇ ਖਿਡਾਰੀਆਂ ਨੇ ਵੀ ਵਧੀਆ ਪ੍ਰਦਰਸ਼ਨ ਕੀਤਾ। ਸੋਫਟਬਾਲ ਲੜਕਿਆਂ ਨੇ ਦੂਜਾ ਸਥਾਨ ਮੱਲਿਆ। 25 ਤੋਂ ਵੱਧ ਖਿਡਾਰੀ ਸੂਬਾ ਪੱਧਰੀ ਖੇਡਾਂ ਲਈ ਚੁਣੇ ਗਏ। ਪੰਜਾਬ ਭਰ ’ਚ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ’ਚ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਸਕੂਲ ਦੇ ਖਿਡਾਰੀ ਮਨਰਾਜ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ, ਡਾਇਰੈਕਟਰ ਜੁਗਰਾਜ ਸਿੰਘ, ਪ੍ਰਿੰਸੀਪਲ ਪਰਮਪ੍ਰੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।