09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਭਾਕਿਯੂ (ਉਗਰਾਹਾਂ) ਦਾ ਡੀ.ਸੀ. ਦਫ਼ਤਰ ਨੇੜੇ ਧਰਨਾ ਜਾਰੀ

ਮਾਨਸਾ, 8 ਸਤੰਬਰ (ਵਿ. ਪ੍ਰਤੀ.)

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮਾਨਸਾ, 8 ਸਤੰਬਰ (ਵਿ.ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਲਗਾਇਆ ਪੱਕਾ ਧਰਨਾ 10ਵੇਂ ਦਿਨ ’ਚ ਸ਼ਾਮਿਲ ਹੋ ਗਿਆ ਹੈ। ਇਸ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕਿਸਾਨ 13 ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਵਪਾਰਕ ਸਮਝੌਤਾ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਮੰਗਾਂ ਮੰਨਣ ਤੱਕ ਮੋਰਚਾ ਜਾਰੀ ਰਹੇਗਾ। ਧਰਨੇ ਨੂੰ ਇੰਦਰਜੀਤ ਸਿੰਘ ਝੱਬਰ, ਜਗਸੀਰ ਸਿੰਘ ਜਵਾਹਰਕੇ, ਭੋਲਾ ਸਿੰਘ ਮਾਖਾ, ਜੁਗਰਾਜ ਸਿੰਘ ਆਦਿ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ. ਵਲੋਂ ਹੋਡਲਾ ਕਲਾਂ ਤੇ ਅਤਲਾ ਖ਼ੁਰਦ ਵਿਖੇ ਮਕਾਨਾਂ ਦੀ ਉਸਾਰੀ ਕਾਰਜਾਂ ਦਾ ਨਿਰੀਖਣ ਅਗਲੀ ਖ਼ਬਰ ਕੁੱਟਮਾਰ ਮਾਮਲੇ ’ਚ ਪਰਿਵਾਰ ਵਲੋਂ ਮੌੜ ਮੰਡੀ ਥਾਣੇ ਅੱਗੇ ਧਰਨੇ ਦਾ ਐਲਾਨ
Ad Position 24