ਮਾਨਸਾ ਪੁਲਿਸ ਵਲੋਂ 5 ਪਿਸਟਲਾਂ ਤੇ ਕਾਰਤੂਸਾਂ ਸਮੇਤ 2 ਨੌਜਵਾਨ ਕਾਬੂ
ਮਾਨਸਾ, 8 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਕਾਬੂ ਕਰ ਕੇ 4 ਪਿਸਟਲ 32 ਬੋਰ, 13 ਕਾਰਤੂਸ, 1 ਪਿਸਟਲ 315 ਬੋਰ ਦੇਸੀ ਕੱਟਾ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਪ੍ਰੈੱਸ ਕਾਨਫ਼ਰੰਸ ਮੌਕੇ ਦੱਸਿਆ ਕਿ ਜਗਵਿੰਦਰ ਸਿੰਘ ਕਪਤਾਨ ਪੁਲਿਸ (ਅਪਰੇਸ਼ਨ), ਪੁਸ਼ਪਿੰਦਰ ਸਿੰਘ ਡੀ.
ਮਾਨਸਾ, 8 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਕਾਬੂ ਕਰ ਕੇ 4 ਪਿਸਟਲ 32 ਬੋਰ, 13 ਕਾਰਤੂਸ, 1 ਪਿਸਟਲ 315 ਬੋਰ ਦੇਸੀ ਕੱਟਾ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਪ੍ਰੈੱਸ ਕਾਨਫ਼ਰੰਸ ਮੌਕੇ ਦੱਸਿਆ ਕਿ ਜਗਵਿੰਦਰ ਸਿੰਘ ਕਪਤਾਨ ਪੁਲਿਸ (ਅਪਰੇਸ਼ਨ), ਪੁਸ਼ਪਿੰਦਰ ਸਿੰਘ ਡੀ.ਐੱਸ.ਪੀ.(ਐੱਚ), ਜਸਵਿੰਦਰ ਸਿੰਘ ਡੀ.ਐੱਸ.ਪੀ.(ਡੀ). ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਬਲਕੌਰ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਪਿਛਲੇ ਪਾਸਿਓਂ ਅੰਮ੍ਰਿਤਪਾਲ ਸਿੰਘ ਉਰਫ਼ ਜੈਕੀ ਵਾਸੀ ਲੱਲੂਆਣਾ ਰੋਡ ਮਾਨਸਾ ਅਤੇ ਕੁਲਦੀਪ ਸਿੰਘ ਉਰਫ਼ ਘੁੱਗੀ ਵਾਸੀ ਮੂਸਾ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਉਪਰੋਕਤ ਹਥਿਆਰ ਫੜੇ। ਉਨ੍ਹਾਂ ਦੱਸਿਆ ਕਿ ਉਕਤ ਖ਼ਿਲਾਫ਼ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਸ੍ਰੀ ਚੌਧਰੀ ਅਨੁਸਾਰ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਮੁਕੱਦਮੇ ਦਰਜ ਹਨ। ਉਨ੍ਹਾਂ ਹੋਰ ਦੱਸਿਆ ਕਿ ਇਹ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਪਰੋਕਤ ਦਾ ਕੋਈ ਗੈਂਗ ਹੈ ਅਤੇ ਉਨ੍ਹਾਂ ਨੇ ਕੀ ਵਾਰਦਾਤ ਕਰਨੀ ਸੀ। ਐੱਸ.ਐੱਸ.ਪੀ. ਨੇ ਸਪੱਸ਼ਟ ਕਿਹਾ ਕਿ ਜ਼ਿਲ੍ਹੇ ’ਚ ਵੱਖ-ਵੱਖ ਮੁੱਖ ਪਿੰਡਾਂ ਤੋਂ ਇਲਾਵਾ ਸ਼ੱਕੀ ਥਾਵਾਂ ’ਤੇ ਨਾਕਾਬੰਦੀ ਤੇ ਗਸ਼ਤ ਜਾਰੀ ਰਹੇਗੀ।