10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਦੇ ਵਹਿਸ਼ੀਆਨਾ ਤਸ਼ੱਦਦ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਸਖ਼ਤ ਨਿਖੇਧੀ

ਰਾਮਪੁਰਾ ਫੂਲ , 9 ਸਤੰਬਰ ( ਹੇਮੰਤ ਕੁਮਾਰ ਸ਼ਰਮਾ ): ਜਮਹੂਰੀ ਅਧਿਕਾਰ ਸਭਾ ਪੰਜਾਬ , ਤਰਕਸ਼ੀਲ ਸੋਸਾਇਟੀ , ਟੈਕਨੀਕਲ ਸਰਵਿਸ ਯੂਨੀਅਨ , ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ , ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ , ਡੈਮੋਕਰੈਟਿਕ ਟੀਚਰ ਫ਼ਰੰਟ , ਗੌਰਮਿੰਟ ਸੀ ਐਂਡ ਵੀ ਟੀਚਰਜ਼ ਯੂਨੀਅਨ ਨੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਕੇ ਕੀਤੀ ਗਈ ਕਥਿਤ ਵਹਿਸ਼ੀਆਨਾ ਕੁੱਟਮਾਰ ਅਤੇ ਤਸ਼ੱਦਦ ਦੀ ਸਖ਼ਤ ਨਿਖੇਧੀ ਕੀਤੀ ਹੈ । ਵੱਖ - ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸੇ ਸਰਕਾਰ ਤੋਂ ਸਵਾਲ ਪੁੱਛਣਾ , ਆਪਣੀ ਅਸਹਿਮਤੀ ਪ੍ਰਗਟ ਕਰਨਾ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਰਾਮਪੁਰਾ ਫੂਲ , 9 ਸਤੰਬਰ ( ਹੇਮੰਤ ਕੁਮਾਰ ਸ਼ਰਮਾ ): ਜਮਹੂਰੀ ਅਧਿਕਾਰ ਸਭਾ ਪੰਜਾਬ , ਤਰਕਸ਼ੀਲ ਸੋਸਾਇਟੀ , ਟੈਕਨੀਕਲ ਸਰਵਿਸ ਯੂਨੀਅਨ , ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ , ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ , ਡੈਮੋਕਰੈਟਿਕ ਟੀਚਰ ਫ਼ਰੰਟ , ਗੌਰਮਿੰਟ ਸੀ ਐਂਡ ਵੀ ਟੀਚਰਜ਼ ਯੂਨੀਅਨ ਨੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਕੇ ਕੀਤੀ ਗਈ ਕਥਿਤ ਵਹਿਸ਼ੀਆਨਾ ਕੁੱਟਮਾਰ ਅਤੇ ਤਸ਼ੱਦਦ ਦੀ ਸਖ਼ਤ ਨਿਖੇਧੀ ਕੀਤੀ ਹੈ । ਵੱਖ - ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸੇ ਸਰਕਾਰ ਤੋਂ ਸਵਾਲ ਪੁੱਛਣਾ , ਆਪਣੀ ਅਸਹਿਮਤੀ ਪ੍ਰਗਟ ਕਰਨਾ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ । ਇਸ ਹੱਕ ਦੀ ਵਰਤੋਂ ਕਰਨ ਵਾਲੇ ਨਾਗਰਿਕ ਨੂੰ ਪੁਲਿਸ ਹਿਰਾਸਤ ਵਿਚ ਤਸ਼ੱਦਦ ਦਾ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ । ਮੋਹਨਜੀਤ ਸਿੰਘ ਵਲੋਂ ਪੁਲਿਸ ਹਿਰਾਸਤ ਦੌਰਾਨ ਕੁੱਟਮਾਰ , ਕਰੰਟ ਲਾਉਣ ਅਤੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਨ ਵਰਗੇ ਗੰਭੀਰ ਦੋਸ਼ ਲਗਾਏ ਗਏ ਹਨ । ਆਗੂਆਂ ਦੀ ਮੰਗ ਹੈ ਕਿ ਇਨ੍ਹਾਂ ਦੋਸ਼ਾਂ ਦੀ ਅਦਾਲਤੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਇਸ ਘਟਨਾ ਨੂੰ ਇੱਕ ਅਲੱਗ - ਅਲੱਗ ਘਟਨਾ ਸਮਝਣ ਦੀ ਬਜਾਏ ਸਰਕਾਰ ਦੇ ਅਸਲ ਕਿਰਦਾਰ ਨੂੰ ਸਮਝਣ ਦੇ ਸੰਦਰਭ ਵਿਚ ਦੇਖਣਾ ਚਾਹੀਦਾ ਹੈ । ਜਥੇਬੰਦੀਆਂ ਪੰਜਾਬ ਲੋਕਾਂ ਨੂੰ ਸੱਦਾ ਦਿੰਦੀਆਂ ਹਨ ਕਿ ਪੁਲਿਸ ਤਸ਼ੱਦਦ ਅਤੇ ਜਮਹੂਰੀ ਹੱਕਾਂ ਦੇ ਘਾਣ ਵਿਰੁੱਧ ਇੱਕਜੁੱਟ ਹੋਣ ਅਤੇ ਆਪਣੀ ਜਥੇਬੰਦਕ ਤਾਕਤ ਉਸਾਰਨ । ਤਸ਼ੱਦਦ ਨੂੰ ਸਿਰਫ਼ ਨਿੱਜੀ ਤੌਰ ’ ਤੇ ਭੁਗਤਣ ਜਾਂ ਹਰ ਘਟਨਾ ਤੋਂ ਬਾਅਦ ਨਿਖੇਧੀ ਕਰਨ ਨਾਲ ਨਹੀਂ ਰੋਕਿਆ ਜਾ ਸਕਦਾ ਹੈ ਜਮਹੂਰੀ ਹੱਕਾਂ ਦੀ ਰਾਖੀ ਕਿਸੇ ਇੱਕ ਵਿਅਕਤੀ ਦੀ ਨਹੀਂ , ਸਗੋਂ ਸਮੁੱਚੇ ਲੋਕਾਂ ਦੀ ਸਾਂਝੀ ਜ਼ਿੰਮੇਵਾਰੀ ਹੈ । ਵੱਖ - ਵੱਖ ਜਥੇਬੰਦੀਆਂ ਦੇ ਅਵਤਾਰ ਸਿੰਘ , ਜਗਦੇਵ ਸਿੰਘ , ਬੰਤ ਸਿੰਘ ਭੂੰਦੜ , ਭੋਲਾ ਸਿਧਾਨਾ , ਡਾਕਟਰ ਜਗਤਾਰ ਫੂਲ , ਗਗਨ ਗਰੋਵਰ ਰਾਮਪੁਰਾ , ਗੁਰਵਿੰਦਰ ਸਿੰਘ ਸਿੱਧੂ , ਗੁਰਸੇਵਕ ਫੂਲ , ਸਾਹਿਤਕਾਰ ਹਰਭਜਨ ਸਿੰਘ , ਪਰਮਿੰਦਰ ਸਿੰਘ ਬਿੱਟੂ , ਜੰਟਾ ਸਿੰਘ ਆਦਿ ਸ਼ਾਮਲ ਹਨ ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਨੂੰ ਬੈੱਸਟ ਟੀਚਰ ਐਵਾਰਡ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਸਵਾਲ ਕਰਨ ਦੀਆਂ ਸਲਾਹਾਂ ਦੇਣ ਵਾਲੇ ‘ਆਪ’ ਲੀਡਰ ਹੁਣ ਖ਼ੁਦ ਲੋਕ ਸਵਾਲਾਂ ਤੋਂ ਡਰ ਰਹੇ -ਜੀਤਮਹਿੰਦਰ ਸਿੱਧੂ
Ad Position 24