10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਅਮਿਤ ਕਪੂਰ ਨੇ ਅਸ਼ੋਕ ਬਾਲਿਆਂਵਾਲੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਸਕੱਤਰ ਨਿਯੁਕਤ

ਬਠਿੰਡਾ, 9 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪੰਜਾਬ ਪ੍ਰਧਾਨ ਅਮਿਤ ਕਪੂਰ ਨੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੂੰ ਮੰਡਲ ਦਾ ਸਕੱਤਰ ਨਿਯੁਕਤ ਕੀਤਾ ਹੈ। ਇਸ ਮੌਕੇ ਅਮਿਤ ਕਪੂਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਦ ਦਿੱਤੀ ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਬਠਿੰਡਾ, 9 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪੰਜਾਬ ਪ੍ਰਧਾਨ ਅਮਿਤ ਕਪੂਰ ਨੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੂੰ ਮੰਡਲ ਦਾ ਸਕੱਤਰ ਨਿਯੁਕਤ ਕੀਤਾ ਹੈ। ਇਸ ਮੌਕੇ ਅਮਿਤ ਕਪੂਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਦ ਦਿੱਤੀ । ਅਮਿਤ ਕਪੂਰ ਨੇ ਕਿਹਾ ਕਿ ਅਸ਼ੋਕ ਬਾਲਿਆਂਵਾਲੀ ਲੰਬੇ ਸਮੇਂ ਤੋਂ ਵਪਾਰੀਆਂ ਦੇ ਹਿੱਤਾਂ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੇ ਤਜਰਬੇ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਆਪਣੀ ਨਿਯੁਕਤੀ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਅਸ਼ੋਕ ਬਾਲਿਆਂਵਾਲੀ ਨੇ ਪੰਜਾਬ ਪ੍ਰਧਾਨ ਅਮਿਤ ਕਪੂਰ ਸਮੇਤ ਮੁੱਖ ਸਰਪ੍ਰਸਤ ਅਸ਼ੋਕ ਅਨੇਜਾ, ਜਨਰਲ ਸੈਕਟਰੀ ਕੇ.ਕੇ. ਮਹੇਸ਼ਵਰੀ, ਉਪ ਪ੍ਰਧਾਨ ਦੀਪਾਂਸ਼ ਮਿੱਤਲ, ਸਕੱਤਰ ਸੋਨੂੰ ਮਹੇਸ਼ਵਰੀ, ਵਿੱਤ ਸਕੱਤਰ ਰਾਮਾ ਸ਼ੰਕਰ ਗੁਪਤਾ ਅਤੇ ਮੁੱਖ ਬੁਲਾਰੇ ਸੁਰਿੰਦਰ ਪੰਛੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਵਪਾਰੀਆਂ ਦੇ ਹਿੱਤਾਂ ਲਈ ਲਗਾਤਾਰ ਕੰਮ ਕੀਤਾ ਜਾਵੇਗਾ। ਇਸ ਮੌਕੇ ਅਮਿਤ ਕਪੂਰ ਅਤੇ ਦੇਵਾਸ਼ੀਸ਼ ਕਪੂਰ ਸਮੇਤ ਹੋਰ ਮੈਂਬਰ ਹਾਜ਼ਰ ਸਨ, ਜਿਨ੍ਹਾਂ ਨੇ ਅਸ਼ੋਕ ਬਾਲਿਆਂਵਾਲੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਸ਼ਰਮਨਾਕ ਵਰਤਾਰਾ- ਗੁਰਬਾਜ਼ ਸਿੰਘ ਸਿੱਧੂ ਅਗਲੀ ਖ਼ਬਰ ਅਧਿਆਪਕਾਂ ਨੂੰ ਬੈੱਸਟ ਟੀਚਰ ਐਵਾਰਡ ਨਾਲ ਕੀਤਾ ਸਨਮਾਨਿਤ
Ad Position 24