ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਸ਼ਰਮਨਾਕ ਵਰਤਾਰਾ- ਗੁਰਬਾਜ਼ ਸਿੰਘ ਸਿੱਧੂ
ਤਲਵੰਡੀ ਸਾਬੋ, 9 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਦੇ ਇੱਕ ਚੌਂਕ ’ਚ ਲੱਗੇ ਡਾ. ਭੀਮ ਰਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦਾ ਸਾਹਮਣੇ ਆਉਣਾ ਅਤਿ ਸ਼ਰਮਨਾਕ ਵਰਤਾਰਾ ਹੈ ਤੇ ਸਰਕਾਰ ਨੂੰ ਗੰਭੀਰਤਾ ਦਿਖਾਉਂਦਿਆਂ ਠੋਸ ਕਾਰਵਾਈ ਕਰਕੇ ਇਸ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ।
ਤਲਵੰਡੀ ਸਾਬੋ, 9 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਦੇ ਇੱਕ ਚੌਂਕ ’ਚ ਲੱਗੇ ਡਾ. ਭੀਮ ਰਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦਾ ਸਾਹਮਣੇ ਆਉਣਾ ਅਤਿ ਸ਼ਰਮਨਾਕ ਵਰਤਾਰਾ ਹੈ ਤੇ ਸਰਕਾਰ ਨੂੰ ਗੰਭੀਰਤਾ ਦਿਖਾਉਂਦਿਆਂ ਠੋਸ ਕਾਰਵਾਈ ਕਰਕੇ ਇਸ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਪੁੱਤਰ ਅਤੇ ਹਲਕੇ ’ਚ ਕਾਂਗਰਸ ਪਾਰਟੀ ਵਲੋਂ ਸਰਗਰਮ ਨੌਜਵਾਨ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਕੀਤਾ । ਪ੍ਰੈੱਸ ਬਿਆਨ ’ਚ ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨਾ ਕਿਸੇ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਲੱਗਦੈ ਤੇ ਜਾਂਚ ਏਜੰਸੀਆਂ ਨੂੰ ਇਸ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ।