09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਅਧਿਆਪਕਾਂ ਵਲੋਂ ਗੇਟ ਬੰਦ ਕਰ ਕੇ ਰੋਸ ਪ੍ਰਦਰਸ਼ਨ

ਮਾਨਸਾ, 9 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਵਲੋਂ ਕਾਲਜ ਦਾ ਗੇਟ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ 15-20 ਸਾਲਾਂ ਤੋਂ ਕੰਟਰੈਕਟ ਆਧਾਰ ’ਤੇ ਭਰਤੀ ਹੋ ਕੇ ਨਿਗੂਣੀਆਂ ਤਨਖ਼ਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਹਨ ਜਦਕਿ ਯੂ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਮਾਨਸਾ, 9 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਵਲੋਂ ਕਾਲਜ ਦਾ ਗੇਟ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ 15-20 ਸਾਲਾਂ ਤੋਂ ਕੰਟਰੈਕਟ ਆਧਾਰ ’ਤੇ ਭਰਤੀ ਹੋ ਕੇ ਨਿਗੂਣੀਆਂ ਤਨਖ਼ਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਹਨ ਜਦਕਿ ਯੂ. ਜੀ. ਸੀ. ਰੈਗੂਲੇਸ਼ਨ 2018 ਮੁਤਾਬਿਕ ਹਾਲੇ ਤੱਕ ਰੈਗੂਲਰ ਅਸਿਸਟੈਂਟ ਪ੍ਰੋਫ਼ੈਸਰ ਦੇ ਬਰਾਬਰ ਪੇਅ ਸਕੇਲ ਨਹੀਂ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਨਵੰਬਰ 2022 ’ਚ ਇਹ ਰੈਗੂਲੇਸ਼ਨ ਸਿੰਡੀਕੇਟ ਵਿਚ ਪਾਸ ਕਰ ਕੇ ਲਾਗੂ ਕੀਤਾ ਗਿਆ ਪ੍ਰੰਤੂ ਰੈਗੂਲੇਸ਼ਨ ਅਨੁਸਾਰ ਅਧਿਆਪਕਾਂ ਲਈ ਨਿਰਧਾਰਿਤ ਪੇਅ ਸਕੇਲ ਨਹੀਂ ਦਿੱਤਾ ਗਿਆ। ਪ੍ਰੋਫੈਸਰ ਮਨਦੀਪ ਕੌਰ ਨੇ ਦੱਸਿਆ ਕਿ ਮੰਗਾਂ ਮਨਵਾਉਣ ਲਈ ਪੰਜਾਬੀ ’ਵਰਸਿਟੀ ਪਟਿਆਲਾ ਦੇ ਕੈਂਪਸ ਵਿਖੇ 18 ਅਗਸਤ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਹਾਲੇ ਤੱਕ ਕਿਸੇ ਨੇ ਸਾਰ ਨਹੀਂ ਲਈ, ਜਦਕਿ ਰੈਗੂਲੇਸ਼ਨ ਦੇ ਆਧਾਰ ’ਤੇ ਹੀ ਉਹ ਹਾਈਕੋਰਟ ’ਚੋਂ ਵੀ ਪੇਅ ਸਕੇਲ ਨੂੰ ਲੈ ਕੇ ਕੇਸ ਜਿੱਤ ਚੁੱਕੇ ਹਨ । ਰੋਸ ਪ੍ਰਦਰਸ਼ਨ ਦਾ ਰੈਗੂਲਰ ਅਧਿਆਪਕਾਂ, ਗੈੱਸਟ ਫੈਕਲਟੀ, ਪੀ. ਟੀ. ਏ. ਸਟਾਫ਼, ਨਾਨ ਟੀਚਿੰਗ ਅਤੇ ਵਿਦਿਆਰਥਣਾਂ ਵਲੋਂ ਸਮਰਥਨ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ । ਧਰਨੇ ਨੂੰ ਪ੍ਰੋ. ਮਨਦੀਪ ਕੌਰ, ਡਾ. ਬੱਲਮ ਲੀਂਬਾ, ਪ੍ਰੋ. ਹਰਜੀਤ ਸਿੰਘ, ਪ੍ਰੋ. ਸੁਚਰੀਤ ਕੌਰ ਆਦਿ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਾਹ ਨਹਿਰ ਬੈਰਾਜ ਦੇ ਗੇਟਾਂ ਦੀ ਮੁਰੰਮਤ ਕਾਰਨ ਅੱਜ ਸੜਕ ਬੰਦ ਰਹੇਗੀ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਰਾਥਨ ਕਰਵਾਈ 600 ਤੋਂ ਵੱਧ ਖੇਡ ਪ੍ਰੇਮੀਆਂ ਨੇ ਲਿਆ ਹਿੱਸਾ
Ad Position 24